ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਪਿੰਡ ਵਡਾਲਾ ਬਾਂਗਰ ਸਥਿਤ ਗੁਰਦੁਆਰਾ ਸਿੰਘ ਸਭਾ 'ਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਤੇ ਪਿੰਡ ਵਡਾਲਾ ਬਾਂਗਰ ਦੇ ਹੋਣਹਾਰ ਨੌਜਵਾਨ ਉਲਫਤ ਸਿੰਘ ਕਾਹਲੋਂ ਨੂੰ ਸਰਬਸੰਮਤੀ ਨਾਲ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਬਲਾਕ ਕਲਾਨੌਰ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਬਣੇ ਉਲਫਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਖਤਮ ਕਰਨ ਲਈ ਸਮੂਹ ਕਿਸਾਨ ਭਾਈਚਾਰਾ ਦਿੱਲੀ ਵਿਖੇ 26, 27 ਨਵੰਬਰ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰੇਗਾ। ਇਸ ਮੌਕੇ ਸਰਪੰਚ ਜਸਬੀਰ ਸਿੰਘ ਕਾਹਲੋਂ, ਕਾਬਲ ਸਿੰਘ, ਸੁਖਚੈਨ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਆੜ੍ਹਤੀ , ਮਨਜੀਤ ਸਿੰਘ, ਜੁਝਾਰ ਸਿੰਘ, ਬੂਟਾ ਸਿੰਘ, ਨਰਿੰਦਰ ਸਿੰਘ, ਸੁਰਜੀਤ ਸਿੰਘ, ਸਕੱਤਰ ਸਿੰਘ, ਭੁਪਿੰਦਰ ਸਿੰਘ ਗੁਰਨਾਮ ਸਿੰਘ ਗੋਕੁਲਸਿੰਘ ਤਪਰੇਜ ਸਿੰਘ ਫੌਜੀ ਆਦ ਹਾਜ਼ਰ ਸਨ।