ਨੀਟਾ ਮਾਹਲ, ਕਾਦੀਆਂ : ਪਿੰਡ ਕਾਹਲਵਾਂ 'ਚ ਸਮੂਹ ਕਿਸਾਨ ਮਜ਼ਦੂਰ ਏਕਤਾ ਦੇ ਕਿਸਾਨਾਂ ਵੱਲੋਂ ਸੁਖਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ 'ਚ ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਨੇ ਇਕੱਤਰ ਹੋ ਕੇ ਰੋਸ ਪ੍ਰਗਟ ਕੀਤਾ ਗਿਆ। ਗੱਲਬਾਤ ਦੌਰਾਨ ਕਿਸਾਨ ਆਗੂ ਸੁਖਵਿੰਦਰ ਸਿੰਘ ਕਾਹਲਵਾਂ ਅਤੇ ਸਮੂਹ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਅੜੀ ਹੋਈ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਵਾਪਸ ਨਹੀਂ ਕਰ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਜਲਦ ਰੱਦ ਕੀਤਾ ਜਾਵੇ। ਇਸ ਮੌਕੇ ਡਾ. ਅਸ਼ੋਕ ਭਾਰਤੀ, ਹਰਜਿੰਦਰ ਸਿੰਘ ਨੰਬਰਦਾਰ, ਹਰਪਾਲ ਸਿੰਘ ਪੀਏ, ਡਾਕਟਰ ਰਛਪਾਲ ਸਿੰਘ, ਪ੍ਰਰੇਮ ਸਿੰਘ, ਬਾਬਾ ਨਿਰਮਲ ਸਿੰਘ ਲਾਲੀ, ਚੈਂਚਲ ਸਿੰਘ ਸਰਪੰਚ, ਜੱਗਾ ਸਿੰਘ, ਸੁੱਚਾ ਸਿੰਘ, ਬਚਿੱਤਰ ਸਿੰਘ, ਕੇਵਲ ਸਿੰਘ, ਸਰੂਪ ਸਿੰਘ, ਗੁਰਮਖ ਸਿੰਘ (ਸਾਬਕਾ ਜ਼ਿਲ੍ਹਾ ਉੱਪ ਪ੍ਰਧਾਨ ਕਿਸਾਨ ਯੂਨੀਅਨ ਏਕਤਾ ਉਗਰਾਹਾਂ), ਬਾਬਾ ਸਰਵਣ ਸਿੰਘ ਤੇ ਸਮੂਹ ਪਿੰਡ ਕਾਹਲਵਾਂ ਦੇ ਕਿਸਾਨ ਆਗੂ ਹਾਜ਼ਰ ਸਨ।