- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਵਿੰਦਰ ਕੌਰ ਕਾਦੀਆਂ ਹਲਕੇ ਤੋਂ ਭਾਜਪਾ ਦੀ ਮਜ਼ਬੂਤ ਦਾਅਵੇਦਾਰ

ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਭਾਜਪਾ ਅਤੇ ਅਕਾਲੀ ਦਲ ਵਿਚਕਾਰ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਇਸ ਦਾ ਅਸਰ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ।ਹਲਕਾ ਕਾਦੀਆਂ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਲਗਾਤਾਰ ਸਰਗਰਮ ਹਨ, ਜਦਕਿ ਆਮ ਆਦਮੀ ਪਾਰਟੀ ਵੱਲੋਂ ਗੁਰਇਕਬਾਲ ਸਿੰਘ ਮਾਹਲ ਵੀ ਸਿਆਸੀ ਮੈਦਾਨ ਵਿੱਚ ਆਪਣੀ ਸਰਗਰਮੀ ਦਿਖਾ ਰਹੇ ਹਨ। ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ ਵੱਲੋਂ ਕੁਲਵਿੰਦਰ ਕੌਰ ਨੂੰ ਹਲਕਾ ਕਾਦੀਆਂ ਤੋਂ ਇੱਕ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।ਇਲਾਕੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਕੁਲਵਿੰਦਰ ਕੌਰ ਭਾਜਪਾ ਦੇ ਮਹਿਲਾ ਮੋਰਚਾ ਪੰਜਾਬ ਦੀ ਮੀਤ ਪ੍ਰਧਾਨ ਨੂੰ ਭਾਜਪਾ ਦੀ ਟਿਕਟ ਦੇਣ ਦੀ ਮੰਗ ਵੀ ਉੱਠਣ ਲੱਗੀ ਹੈ।ਭਾਜਪਾ ਵਰਕਰਾਂ ਅਤੇ ਸਮਰਥਕਾਂ ਦਾ ਮੰਨਣਾ ਹੈ ਕਿ ਜੇਕਰ ਪਾਰਟੀ ਵੱਲੋਂ ਕੁਲਵਿੰਦਰ ਕੌਰ ਨੂੰ ਕਾਦੀਆਂ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਤਾਂ ਉਹ ਵੱਡੀ ਜਿੱਤ ਹਾਸਲ ਕਰ ਕੇ ਇਹ ਸੀਟ ਭਾਜਪਾ ਦੀ ਝੋਲੀ ਵਿੱਚ ਪਾਉਣ ਦੀ ਸਮਰੱਥਾ ਰੱਖਦੇ ਹਨ।ਇਸ ਮੌਕੇ ਕੁਲਵਿੰਦਰ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲੀ ਤਰਜੀਹ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਹੋਵੇਗੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬੇ ਵਿੱਚ ਨਵੀਆਂ ਸਨਅਤਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਮੰਡਲ ਪ੍ਰਧਾਨ ਕਾਦੀਆਂ ਅਸ਼ਵਨੀ ਵਰਮਾ ਅਤੇ ਮੰਡਲ ਪ੍ਰਧਾਨ ਕੈਪਟਨ ਅਰਜੁਨ ਵੀ ਮੌਜੂਦ ਸਨ।