ਚੋਲਾ ਸਾਹਿਬ ਦੇ ਦਰਸ਼ਨ ਕਰਨ ਆਈ ਸੰਗਤ ਲਈ ਲਾਏ ਲੰਗਰ
ਚੋਲਾ ਸਾਹਿਬ ਦੇ ਦਰਸ਼ਨ ਕਰਨ ਆਈ ਸੰਗਤ ਲਈ ਲਗਾਏ ਲੰਗਰ
Publish Date: Sat, 07 Mar 2026 05:55 PM (IST)
Updated Date: Sun, 08 Mar 2026 04:10 AM (IST)
ਬੀਟੀਐੱਲ19 ਚੈਰੀਟੇਬਲ ਹਸਪਤਾਲ ਦੇ ਚੇਅਰਮੇਨ ਬਾਬਾ ਸੁਖਦੀਪ ਸਿੰਘ ਜੀ ਬੇਦੀ ਸੰਗਤ ਨੂੰ ਲੰਗਰ ਵਰਤਾਉਂਦੇ ਹੋਏ। ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਇਤਿਹਾਸਕ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਆਈ ਸੰਗਤ ਦੀ ਸਹੂਲਤ ਵਾਸਤੇ ਵੱਖ ਵੱਖ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸਮਾਜ ਸੈਵੀ ਜਥੇਬੰਦੀਆਂ ਅਤੇ ਦਾਨੀ ਸੱਜਣ ਵੱਲੋਂ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸੱਚ ਖੰਡ ਗੁਰੂ ਨਾਨਕ ਅਸਥਾਨ, ਗੁਰਦੁਆਰਾ ਮੰਡੀ ਸਾਹਿਬ, ਗੁਰਦੁਆਰਾ ਬਾਬਾ ਲੱਖਮੀ ਦਾਸ ਹਾਲ, ਬਾਬਾ ਜਗਦੀਪ ਸਿੰਘ ਬਾਬਾ ਗੁਰਚਰਨ ਸਿੰਘ ਚੈਰੀਟੇਬਲ ਹਪਤਾਲ, ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਦਸ ਡੋਗਰਾ ਮਾਰਗ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ, ਸਮਾਜ ਸੇਵੀਆਂ ਅਤੇ ਸ਼ਰਧਾਲੂਆਂ ਵੱਲੋਂ ਸੰਗਤ ਲਈ ਭਾਂਤ ਭਾਂਤ ਦੇ ਲੰਗਰ ਲਗਾਏ ਗਏ ਹਨ। ਇਸ ਮੌਕੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਜੀ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਸੰਗਤ ਨੂੰ ਮੇਲਾ ਸ੍ਰੀ ਚੋਲਾ ਸਾਹਿਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਟਰੱਸਟ ਵੱਲੋਂ ਉਹਨਾਂ ਦੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਚੋਲਾ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਲਈ ਲੰਗਰ ਲਗਾਏ ਜਾਂਦੇ ਹਨ। ਇਸ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੀ ਬਾਬਾ ਜੀ ਦੀ ਸੰਗਤ ਵੀ ਮੌਜੂਦ ਸੀ।