- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੌਰੈਂਸ ਇੰਟਰਨੈਸ਼ਨਲ ਸਕੂਲ ਦਾ ਅਥਲੈਟਿਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਲੌਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਖੇਡ ਮੁਕਾਬਲਿਆਂ ਦੌਰਾਨ ਸੁਖਪ੍ਰੀਤ ਕੌਰ ਨੇ ਜੈਵਲਿਨ ਥ੍ਰੋਅ ’ਚ ਲਾਜਵਾਬ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ (ਗੋਲਡ ਮੈਡਲ) ਹਾਸਲ ਕੀਤਾ, ਅੰਡਰ-19 ਵਰਗ ’ਚ ਜਗਰੂਪ ਕੌਰ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਲੌਂਗ ਜੰਪ ਅਤੇ ਟ੍ਰਿਪਲ ਜੰਪ ’ਚ ਪਹਿਲਾ ਸਥਾਨ (ਗੋਲਡ ਮੈਡਲ) ਪ੍ਰਾਪਤ ਕੀਤਾ। ਇਸਦੇ ਨਾਲ ਹੀ 100 ਮੀਟਰ ਦੌੜ ’ਚ ਨਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਵੱਡੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਅਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।