- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ, ਉਨ੍ਹਾਂ ਦੇ ਉੱਚ ਆਦਰਸ਼ਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜਾਣੂ ਹੋਣ ਦਾ ਮਹੱਤਵਪੂਰਨ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ।

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ -- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਪਿੰਡ ਪੱਧਰ 'ਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸੇ ਲੜੀ ਤਹਿਤ ਪਿੰਡ ਬਖਤਪੁਰ, ਰੋੜਾਂਵਾਲੀ,ਸਰਸਪੁਰ, ਲੋਧੀਪੁਰ ਵਿਖੇ ਐਲ.ਈ.ਡੀ. ਪ੍ਰਚਾਰ ਵੈਨਾਂ ਰਾਹੀਂ ਵਿਸ਼ੇਸ਼ ਡਾਕੂਮੈਂਟਰੀ ਸ਼ੋਅ ਕਰਵਾਏ ਗਏ।
ਇਨ੍ਹਾਂ ਸ਼ੋਅਜ਼ ਦੌਰਾਨ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਸਮਾਨਤਾ, ਭਾਈਚਾਰੇ, ਸੱਚ, ਕਿਰਤ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ। ਦਰਸ਼ਕਾਂ ਨੇ ਪੂਰੀ ਰੁਚੀ ਨਾਲ ਡਾਕੂਮੈਂਟਰੀ ਦੇਖੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮਾਜ ਲਈ ਬਹੁਤ ਹੀ ਪ੍ਰਸੰਗਿਕ ਕਰਾਰ ਦਿੱਤਾ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ, ਉਨ੍ਹਾਂ ਦੇ ਉੱਚ ਆਦਰਸ਼ਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜਾਣੂ ਹੋਣ ਦਾ ਮਹੱਤਵਪੂਰਨ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ।
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਪਿੰਡਾਂ ਤੱਕ ਵੀ ਪਹੁੰਚੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਮਨੁੱਖਤਾ ਨੂੰ ਸਮਰਪਿਤ ਉਨ੍ਹਾਂ ਦੇ ਸੰਦੇਸ਼ ਤੋਂ ਪ੍ਰੇਰਣਾ ਲੈ ਸਕਣ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।