ਬੀਟੀਐੱਲ 08

ਅਕਾਲੀ ਦਲ ਵਿਚ ਸ਼ਾਮਲ ਹੋਏ ਵਰਕਰਾਂ ਦਾ ਸਨਮਾਨ ਕਰਦੇ ਹੋਏ ਜਰਨੈਲ ਸਿੰਘ ਮਾਹਲ।

ਨੀਟਾ ਮਾਹਲ, ਕਾਦੀਆਂ : ਵਿਧਾਨ ਸਭਾ ਹਲਕਾ ਕਾਦੀਆਂ ਤੋਂ ਮੁਹੱਕਾ ਤਰਖਾਣਾਵਲੀ ਸਿਵਲ ਲਾਇਨ ਕਾਦੀਆਂ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 60 ਸਾਲਾਂ ਪੁਰਾਣੇ ਟਕਸਾਲੀ ਕਾਂਗਰਸੀ ਪਰਿਵਾਰ ਕਰੀਬ ਦੋ ਦਰਜਨ ਕਾਂਗਰਸੀ ਵਰਕਰ ਗੁਰਇਕਬਾਲ ਸਿੰਘ ਮਾਹਲ ਵਿਧਾਨ ਸਭਾ ਹਲਕਾ ਕਾਦੀਆਂ ਸ਼੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਪੰਜਾਬ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਸੂਬੇ ਅੰਦਰ ਮਾੜੀਆਂ ਕਾਰਗੁਜ਼ਾਰੀਆਂ ਤੇ ਰਣਨੀਤੀਆਂ ਨੂੰ ਦੇਖਦੇ ਹੋਏ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਸੂਬੇ ਦੇ ਲੋਕ ਹੁਣ ਕਾਂਗਰਸ ਸਰਕਾਰ ਤੋਂ ਦੁੱਖੀ ਹਨ ਅਤੇ ਸੂਬੇ 'ਚ ਵਿਧਾਨ ਸਭਾ 2022 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਟਕਸਾਲੀ ਕਾਂਗਰਸੀ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰ ਜੋਗਿੰਦਰ ਸਿੰਘ ਬਾਜਵਾ, ਬਿਕਰਮਜੀਤ ਸਿੰਘ ਬਾਜਵਾ, ਇੰਦਰਜੀਤ ਸਿੰਘ ਬਾਜਵਾ, ਸੁਰਿੰਦਰ ਕੌਰ, ਜਸਵਿੰਦਰ ਕੌਰ, ਗੁਰਵਿੰਦਰ ਕੌਰ, ਬਲਵੀਰ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਕੌਰ, ਹਰਪ੍ਰਰੀਤ ਸਿੰਘ, ਦਲਜੀਤ ਕੌਰ, ਸੁਖਜੀਤ ਸਿੰਘ ਰਿੰਮੀ, ਬਲਵੰਤ ਸਿੰਘ, ਕੁਲਵਿੰਦਰ ਕੌਰ, ਕਿਰਨਜੀਤ ਕੌਰ, ਅਮਨਪ੍ਰਰੀਤ ਕੌਰ, ਬਲਵਿੰਦਰ ਸਿੰਘ, ਬਲਵੀਰ ਕੌਰ ਆਦਿ ਨੂੰ ਗੁਰਇਕਬਾਲ ਸਿੰਘ ਮਾਹਲ ਅਤੇ ਨਗਰ ਕੌਂਸਲ ਕਾਦੀਆਂ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਹਲ ਨੇ ਪਾਰਟੀ 'ਚ ਸ਼ਾਮਲ ਕੀਤਾ। ਇਸ ਮੌਕੇ ਕੈਪਟਨ ਚਰਨਜੀਤ ਸਿੰਘ ਸਰਕਲ ਪ੍ਰਧਾਨ ਕਾਦੀਆਂ, ਮਨਿੰਦਰ ਸਿੰਘ, ਪ੍ਰਰੇਮ ਸਿੰਘ ਘੁੰਮਣ, ਬਚਨ ਸਿੰਘ, ਹਰਦੀਪ ਸਿੰਘ, ਜਗਰੂਪ ਸਿੰਘ, ਗੁਰਪ੍ਰਰੀਤ ਸਿੰਘ, ਗੁਰਦਿਲਬਾਗ ਸਿੰਘ, ਸੁਖਦੇਵ ਸਿੰਘ, ਬੱਬਲ ਰਿਆੜ, ਹਰਪਾਲ ਸਿੰਘ ਭੱਲਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।