ਕੈਪਸ਼ਨ: ਬੀਟੀਐੱਲ-06- ਜਾਣਕਾਰੀ ਦਿੰਦੇ ਹੋਏ ਕਮੇਟੀ ਆਗੂ।

ਪਵਨ ਤੇ੍ਹਨ, ਬਟਾਲਾ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਬਟਾਲਾ ਦੇ ਆਗੂਆਂ ਸੰਤੋਖ ਸਿੰਘ, ਜਸਪਾਲ ਸੋਹਲ, ਵਰਜਿੰਦਰ ਸਿੰਘ ਭੁੱਲਰ ਤੇ ਗੁਰਪ੍ਰਰੀਤ ਸਿੰਘ ਰੰਗੀਲਪੁਰ ਦੀ ਅਗਵਾਈ ਗ੍ਰੈਚਿਊਟੀ ਦੇਣ ਸਬੰਧੀ ਵਾਅਦੇ ਅਨੁਸਾਰ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਕੈਬਨਿਟ ਮੰਤਰੀਆਂ ਦੀ ਸਬ-ਕਮੇਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਕੈਬਟਿਨ ਮੰਤਰੀਆਂ ਦੀ ਸਬ-ਕਮੇਟੀ ਵੱਲੋਂ ਸੰਘਰਸ਼ ਕਮੇਟੀ ਨਾਲ ਮੀਟਿੰਗ 'ਚ ਵਾਅਦਾ ਕੀਤਾ ਗਿਆ ਸੀ ਕਿ ਗੈ੍ਚਿਊਟੀ ਦੇਣ ਸਬੰਧੀ ਨੋਟੀਫਿਕੇਸ਼ਨ ਜਲਦ ਜਾਰੀ ਕਰ ਦਿੱਤਾ ਜਾਵੇਗਾ ਤੇ ਨਵੀਂ ਪੈਨਸ਼ਨ ਸਕੀਮ ਰੱਦ ਕਰਨ ਲਈ ਪੜਤਾਲੀਆਂ ਕਮੇਟੀ ਬਿਠਾਈ ਜਾਵੇਗੀ ਪਰ ਹਾਲੇ ਤਕ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨੇ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਕਾਰਨ ਨਵੀਂ ਪੈਨਸ਼ਨ ਸਕੀਮ ਅਧੀਨ ਸਾਰੇ ਵਿਭਾਗਾਂ ਦੇ ਕਰਮਚਾਰੀਆਂ 'ਚ ਕੈਬਨਿਟ ਮੰਤਰੀਆਂ ਦੀ ਸਬ-ਕਮੇਟੀ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਨੂੰ ਮੁੱਖ ਰੱਖਦਿਆਂ ਗੈ੍ਚਿਊਟੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਕਰਾਉਣ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੋਰ ਰਹੀਆਂ ਜਿਮਨੀ ਚੋਣਾ ਦੌਰਾਨ ਦਾਖਾ ਹਲਕੇ ਵਿਖੇ ਸੁਬਾ ਪੱਧਰੀ ਰੋਸ ਰੈਲੀ 13 ਅਕਤੂਬਰ ਨੂੰ ਕੀਤੀ ਜਾ ਰਹੀ ਹੈ। ਆਗੂਆਂ ਨਵੀਂ ਪੈਨਸ਼ਨ ਸਕੀਮ ਅਧੀਨ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਲ ਹੋਣ। ਇਸ ਮੌਕੇ ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਰਵੀ ਕੁਮਾਰ, ਗੁਰਜੀਤ ਸਿੰਘ, ਰਵਿੰਦਰ ਸਿੰਘ, ਅਰਜਨ ਮੰਡਲ, ਰਜੇਸ਼ ਮਿੱਤਲ, ਨੀਰਜ ਮਿੱਤਲ, ਅਨੀਸ਼ ਕੁਮਾਰ ਆਦਿ ਹਾਜ਼ਰ ਸਨ।