09ਜੀਆਰਪੀਪੀਬੀਪ15

ਏਡੀਸੀ ਤੇਜਿੰਦਰਪਾਲ ਸਿੰਘ ਸੰਧੂ।

ਆਕਾਸ਼, ਗੁਰਦਾਸਪੁਰ : ਵਧੀਕ ਜ਼ਿਲਾ ਮੈਜਿਸਟੇਰਟ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਫੋਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਤਹਿਤ ਜ਼ਿਲਾ ਗੁਰਦਾਸਪੁਰ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਦਸੰਬਰ 2019 ਤਕ ਲਾਗੂ ਰਹੇਗਾ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੰਬਾਈਨਾਂ ਦੇ ਮਾਲਕ ਅਤੇ ਡਰਾਈਵਰ ਖੇਤੀਬਾੜੀ ਵਿਭਾਗ ਤੋਂ ਕੰੰਬਾਈਨਾਂ ਦੇ ਠੀਕ ਕੰਮ ਕਰਨ ਸਬੰਧੀ ਭਾਵ ਬੀਆਈਐੱਸ ਸਰਟੀਫਿਕੇਟ ਕੰਬਾਈਨਾਂ ਨੂੰ ਚਲਾਉਣ ਤੋਂ ਪਹਿਲਾਂ ਪ੍ਰਰਾਪਤ ਕਰਨਗੇ। ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਆਈਪੀਸੀ ਦੀ ਧਾਰਾ 188 ਅਧੀਨ ਕਾਰਵਾਈ ਕੀਤੀ ਜਾਵੇਗੀ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਝੋਨੇ ਦਾ ਸ਼ੀਜਨ ਸ਼ੁਰੂ ਹੋ ਚੁੱਕਾ ਹੈ ਅਤੇ ਝੋਨੇ ਦੀ ਕਟਾਈ ਕੰਬਾਈਨ ਮਸ਼ੀਨਾਂ ਰਾਹੀ ਕੀਤੀ ਜਾਣੀ ਹੈ। ਇਹ ਆਮ ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਵਾਲੀਆਂ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ । ਇਹ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਚੰਗੀ ਤਰਾਂ ਪੱਕਿਆ ਨਹੀ ਹੁੰਦਾ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਿੱਧੇ ਤਰ ਤੇ ਦੇਸ਼ ਦੇ ਉਤਪਾਦਨ ਤੇ ਵੀ ਅਸਰ ਪੈਂਦਾ ਹੈ। ਇਸ ਤਰ੍ਹਾਂ ਝੋਨੇ ਵਿਚ ਨਮੀ ਸਰਕਾਰ ਦੀਆਂ ਨਿਰਧਾਰਿਤ ਸਪੈਸ਼ੀਫਿਕੇਸ਼ਨ ਤੋਂ ਉੱਪਰ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਤਰਾਂ ਕਿਸਾਨਾਂ ਨੂੰ ਬੇਵਜ੍ਹਾ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਲਈ ਰਾਤ ਵੇਲੇ ਝੋਨੇ ਦੀ ਫਸਲ ਦੀ ਕਟਾਈ ਤੇ ਰੋਕ ਲਗਾਉਣੀ ਜਰੂਰੀ ਹੈ।