ਕੈਪਸ਼ਨ: ਬੀਟੀਐੱਲ-12- ਜੇਤੂ ਵਿਦਿਆਰਥੀ ਤੇ ਸਟਾਫ਼ ਮੈਂਬਰ।

ਸੁੱਚਾ ਸਿੰਘ, ਅਲੀਵਾਲ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਾਸਰਕੇ ਦੇ ਵਿਦਿਆਰਥੀਆਂ ਨੇ ਕਵੀਸ਼ਰੀ 'ਚ ਪਹਿਲਾਂ ਸਥਾਨ ਤੇ ਦਸਤਾਰ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਦੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਕੂਲ ਦੇ ਪਿ੍ਰੰ. ਸੁਖਪ੍ਰਰੀਤ ਕੌਰ ਨੇ ਦੱਸਿਆ ਕਿ ਇਹ ਧਾਰਮਿਕ ਮੁਕਾਬਲੇ ਧੰਨ-ਧੰਨ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸ਼ਨ ਦੀ ਸਰਕਲ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੇਲੇ ਫਤਹਿਗੜ੍ਹ ਚੂੜੀਆਂ ਵਿਚ ਕਰਵਾਏ ਗਏ ਸਨ। ਜਿਸ ਵਿਚ ਬਾਰਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਦੇ ਵਿਦਿਆਰਥੀ ਪਹਿਲੇ ਤੇ ਦੂਜੇ ਸਥਾਨ ਤੇ ਆਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਧਾਰਮਿਕ ਅਧਿਆਪਕਾਂ ਤਸਵੀਰ ਕੌਰ ਦੇ ਯਤਨਾ ਸਦਕਾ ਹੋ ਪਾਇਆ ਹੈ। ਇਸ ਮੌਕੇ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆ ਅਤੇ ਉਮੀਦ ਕੀਤੀ ਕਿ ਆਉਣ ਵਾਲੇ ਭਵਿੱਖ ਵਿਚ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਨਗੇ ਅਤੇ ਸਕੂਲ ਦਾ ਨਾਂ ਉਚਾ ਕਰਨਗੇ।