ਪਵਨ ਤੇ੍ਹਨ, ਬਟਾਲਾ : ਡੇਰਾ ਬਾਬਾ ਨਾਨਕ ਦੇ ਅਧੀਨ ਪਿੰਡ ਠੇਠਰਕੇ ਕਲਾਂ ਵਿਖੇ ਇਕ ਅੌਰਤ ਤੇ ਤਿੰਨ ਅੌਰਤਾਂ ਸਹਿਤ ਕੁੱਲ ਛੇ ਜਾਣਿਆ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਅੌਰਤ ਦਾ ਕਸੂਰ ਬਸ ਇਨਾਂ ਸੀ ਕਿ ਉਹ ਉਕਤ ਦੋਸ਼ੀਆਂ ਨੂੰ ਆਪਣੇ ਘਰ ਦੇ ਕੋਲ ਗੰਦਾ ਪਾਣੀ ਸੁੱਟਣ ਤੋਂ ਰੋਕਦੀ ਸੀ। ਜਾਣਕਾਰੀ ਦਿੰਦੇ ਹੋਏ ਪੀੜਤ ਅੌਰਤ ਰਮੇਸ਼ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਠੇਠਰਕੇ ਕਲਾਂ ਦੇ ਬਿਆਨਾ ਦੇ ਅਧਾਰ ਤੇ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ, ਬਲਵਿੰਦਰ ਕੌਰ ਪਤਨੀ ਸਤਨਾਮ ਸਿੰਘ, ਮਨਜਿੰਦਰ ਕੌਰ ਪਤਨੀ ਕਵਲਜੀਤ ਸਿੰਘ, ਮੰਜੀਤ ਕੌਰ ਪਤਨੀ ਗੁਰਮੀਤ ਸਿੰਘ, ਗੁਰਮੀਤ ਸਿੰਘ ਪੁੱਤਰ ਕਰਤਾਰ ਸਿੰਘ, ਮਨਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਸਾਰੇ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਮੇਸ਼ ਕੌਰ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਦੇ ਘਰ ਦੇ ਕੋਲ ਗੰਦਾ ਪਾਣੀ ਸੁੱਟ ਦਿੰਦੇ ਸਨ। ਕਈ ਵਾਰ ਅਜਿਹਾ ਕਰਨ ਲਈ ਉਨ੍ਹਾਂ ਨੂੰ ਰੋਕਿਆ ਗਿਆ ਪਰ ਉਹ ਇਸ ਗੱਲ ਤੇ ਹਮੇਸ਼ਾ ਲੜਾਈ ਝਗੜਾ ਸ਼ੁਰੂ ਕਰ ਦਿੰਦੇ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗ੍ਰਾਮ ਪੰਚਾਇਤ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ। ਉੱਥੇ ਉਕਤ ਦੋਸ਼ੀਆਂ ਨੇ ਮਾਫੀਨਾਮਾ ਲਿਖ ਕੇ ਕਿਹਾ ਕਿ ਉਹ ਅੱਗੇ ਤੋਂ ਅਜਿਹਾ ਨਹੀਂ ਕਰਨਗੇ। ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਏ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਦੋਸ਼ੀਆਂ ਨੇ ਸੈਰ ਦੌਰਾਨ ਉਸ ਤੇ ਤੇਜਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਲਈ ਪੁਲਿਸ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।