ਕਿਸਾਨਾਂ ਨੂੰ ਪਰਾਲੀ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

22ਜੀਆਰਪੀਪੀਬੀ-16

ਬਰਿੰਦਰਮੀਤ ਸਿੰਘ ਪਾਹੜਾ

ਆਕਾਸ਼, ਗੁਰਦਾਸਪੁਰ : ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ ਪਰ ਹੁਣ ਇਸ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਹੁਣ 30 ਨਵੰਬਰ ਤੱਕ ਹੋਵੇਗੀ ਇਹ ਖੁਲਾਸਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਪਾਹੜਾ ਨੇ ਦੱਸਿੱਆ ਕਿ ਮਿਲਿੰਗ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ

ਵਿਧਾਇਕ ਪਾਹੜਾ ਨੇ ਹੋਰ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਜ਼ਿਆਦਾਤਰ ਆਮਦ ਹੋ ਚੁੱਕੀ ਹੈ, ਇਸ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੀਆਂ 1844 ਮੰਡੀਆਂ ਵਿਚੋਂ 477 ਮੰਡੀਆਂ ਵਿਚ ਝੋਨੇ ਦੀ ਬਿਲਕੁੱਲ ਆਮਦ ਨਹੀਂ ਹੋਈ ਅਤੇ ਕਈ ਮੰਡੀਆਂ ਵਿੱਚ ਨਾਮਾਤਰ ਆਮਦ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 159.80 ਲੱਖ ਮੀਟਿ੍ਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 111128 ਮੀਟਿ੍ਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ 72 ਘੰਟਿਆਂ ਦੇ ਚੁਕਾਈ ਨਿਯਮ ਅਨੁਸਾਰ, ਝੋਨੇ ਦੀ 100 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ  ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ

ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਸਾਰੀ ਫ਼ਸਲ ਖਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਾਹੜਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਲੈ ਸਕਣ ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖਰੀਦ ਸਮੇਂ ਵਿੱਚ ਹੋਈ ਸੋਧ ਬਾਰੇ ਜਾਣਕਾਰੀ ਦੇਣ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ 21 ਨਵੰਬਰ ਤੱਕ 668690 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 688348 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾਂ ਨੂੰ 1144.82 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ 95 ਫੀਸਦ ਬਣਦੀ ਹੈ। ਵਿਧਾਇਕ ਪਾਹੜਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਨਾੜ ਨੂੰ ਅੱਗ ਨਾ ਲਾਉਣ। ਇਸ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਓਤੇ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।