ਬੀਟੀਐੱਲ-12- ਫ਼ਤਹਿਗੜ੍ਹ ਚੂੜੀਆਂ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਨਗਰ ਕੌਂਸਲ ਦੇ ਮੁਲਾਜ਼ਮ।

ਹਰਜਿੰਦਰ ਸਿੰਘ ਖਹਿਰਾ, ਫ਼ਤਹਿਗੜ੍ਹ ਚੂੜੀਆਂ : ਸਥਾਨਕ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਵੱਲੋਂ ਨਗਰ ਕੌਂਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਦੋ ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਪਿਛਲੇ ਦੋ ਮਹੀਨੇ ਤੋਂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਅੌਖਾ ਹੋ ਗਿਆ ਹੈ। ਉਨ੍ਹਾਂ ਕਿਹਾ ਜੇਕਰ ਮੁਲਾਜ਼ਮ ਸਰਕਾਰ ਦੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ ਤਾਂ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਨੂੰ ਤਨਖ਼ਾਹ ਬਣਦੇ ਸਮੇਂ 'ਤੇ ਮੁਹੱਈਆ ਕਰਵਾਏ ਤਾਂਕਿ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਤਨਖ਼ਾਹਾਂ ਨਾ ਦਿੱਤੀਆਂ ਗਈਆਂ ਤਾਂ ਉਨ੍ਹਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਰਮੇਸ਼ ਕੁਮਾਰ ਜਨਰਲ ਇੰਸਪੈਕਟਰ, ਪਰਮਜੀਤ ਸਿੰਘ ਸੈਨੇਟਰੀ ਇੰਸਪੈਕਟਰ, ਮੁਨੀਤ ਸ਼ਰਮਾ ਭਾਗ ਅਫ਼ਸਰ, ਦਰਸ਼ਨ ਕੁਮਾਰ ਜੂਨੀਅਰ ਸਹਾਇਕ, ਬਲਦੇਵ ਸਿੰਘ, ਸੁਨੀਲ ਕੁਮਾਰ, ਸੌਰਵ ਕੁਮਾਰ, ਬਿਮਲਾ ਰਾਣੀ, ਅਮਰਜੀਤ ਕੌਰ, ਜੋਤੀ ਬਾਲਾ (ਸਾਰੇ ਕਲਰਕ), ਇੰਦਰ ਮਸੀਹ, ਅੰਮਿ੍ਤਪਾਲ ਸਿੰਘ, ਤੁਸ਼ਾਰ ਸਰੀਨ, ਰਮੇਸ਼ ਸੋਨੀ, ਮੁਖਤਾਰ ਸਿੰਘ, ਪ੍ਰਰੇਮ ਮਸੀਹ ਆਦਿ ਹਾਜ਼ਰ ਸਨ।