08ਜੀਆਰਪੀਪੀਬੀ08

ਅਰਲੀਭੰਨ ਵਿਖੇ ਪਾਵਰਕਾਮ ਦੇ ਜੇਈ ਗੁਰਦੀਪ ਸਿੰਘ ਬਿਜਲੀ ਬਿੱਲਾਂ ਦੀ ਅਦਾਇਗੀ ਸਬੰਧੀ ਗੱਲਬਾਤ ਕਰਦੇ ਹੋਏ।

ਬਿਜਲੀ ਖਪਤਕਾਰ ਬਿੱਲਾਂ ਦੀ ਬਕਾਇਆ ਰਾਸੀ ਤੁਰੰਤ ਜਮ੍ਹਾਂ ਕਰਵਾਉਣ : ਜੇਈ ਗੁਰਦੀਪ ਸਿੰਘ

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਪਾਵਰਕਾਮ ਦੇ ਕਰਮਚਾਰੀਆਂ ਨੂੰ ਜਿੱਥੇ ਨਵੰਬਰ ਮਹੀਨੇ ਦੀ ਤਨਖਾਹ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਡਵੀਜਨ ਪੱਧਰ ਤੇ ਰੋਸ ਧਰਨੇ ਦੇਣੇ ਪਏ ਸਨ ਉੱਥੇ ਦਸੰਬਰ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਪਾਵਰਕਾਮ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕਾਮ ਦੇ ਕਰਮੀਆਂ ਵੱਲੋਂ ਘਰ ਘਰ ਜਾ ਕੇ ਬਿੱਲਾਂ ਦੀ ਬਕਾਇਆ ਰਾਸ਼ੀ ਇਕੱਠੀ ਕਰਨੀ ਸੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪਾਵਰਕਾਮ ਦੀ ਸਬ ਡਵੀਜਨ ਕਲਾਨੌਰ ਦੇ ਫੀਡਰ ਮਸਤਕੋਟ ਦੇ ਜੇਈ ਗੁਰਦੀਪ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਐਕਸੀਅਨ ਸੁਰੇਸ਼ ਕਸ਼ਯਪ ਅਤੇ ਐੱਸ ਡੀ ਓ ਖਜਾਨ ਸਿੰਘ ਦੇ ਆਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਪਿੰਡ ਮਸਤਕੋਟ , ਅਰਲੀਭੰਨ ,ਨਿੱਜਰਪੁਰ, ਖੁਸ਼ੀਪੁਰ ,ਹਕੀਮਪੁਰ, ਅੌਜਲਾ ,ਭੰਗਵਾਂ ਅਤੇ ਭੰਡਵਾਂ ਵਿੱਚ ਘਰ ਘਰ ਜਾ ਕੇ ਜਿਹਦੇ ਬਿਜਲੀ ਖਪਤਕਾਰਾਂ ਵੱਲੋਂ ਅਜੇ ਤੱਕ ਬਿਜਲੀ ਬਿੱਲ ਜਮ੍ਹਾਂ ਨਹੀਂ ਕਰਵਾਏ। ਉਨ੍ਹਾਂ ਤੋਂ ਬਿਜਲੀ ਬਿੱਲਾਂ ਦੀ ਅਦਾਇਗੀ ਜਮ੍ਹਾਂ ਕੀਤੀ ਜਾ ਰਹੀ ਹੈ । ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਖਪਤਕਾਰ ਆਪਣੇ ਬਿੱਲਾਂ ਦੀ ਬਕਾਇਆ ਰਾਸ਼ੀ ਤੁਰੰਤ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜਿਹੜੇ ਖਪਤਕਾਰਾਂ ਵੱਲੋਂ ਬਿਜਲੀ ਬਿੱਲਾਂ ਦੀ ਬਕਾਇਆ ਅਮਾਉਂਟ ਤੁਰੰਤ ਜਮ੍ਹਾਂ ਨਾ ਕਰਵਾਈ ਗਈ ਤਾਂ ਪਾਵਰਕਾਮ ਵੱਲੋਂ ਉਨ੍ਹਾਂ ਖਪਤਕਾਰਾਂ ਖਿਲਾਫ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ । ਇਸ ਮੌਕੇ ਤੇ ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੀ ਫਜ਼ੂਲ ਵਰਤੋਂ ਨੂੰ ਰੋਕਣ ਅਤੇ ਬਿਜਲੀ ਚੋਰੀ ਕਰਨ । ਇਸ ਮੌਕੇ ਤੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਸ਼ਿੰਦਾ ਲਾਈਨਮੈਨ, ਗੁਰਨਾਮ ਸਿੰਘ ਬਿੱਟੂ, ਬਲਦੇਵ ਸਿੰਘ, ਸੁਖਦੇਵ ਸਿੰਘ ,ਪਰਮਿੰਦਰ ਸਿੰਘ, ਕੁਲਵੰਤ ਸਿੰਘ, ਪ੍ਰਰੇਮ ਸਿੰਘ ਆਦਿ ਵੀ ਹਾਜ਼ਰ ਸਨ।