15ਜੀਆਰਪੀਪੀਬੀ21

ਭਾਜਪਾ ਦੇ ਜ਼ਿਲ੍ਹਾ ਸਕੱਤਰ ਨਰਿੰਦਰ ਨੀਤੀ ਸਾਥੀਆਂ ਸਮੇਤ ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਦੀ ਖੁਸ਼ੀ ਦਾ ਇਸ ਇਜ਼ਹਾਰ ਕਰਦੇ ਹੋਏ।

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਭਾਜਪਾ ਹਾਈ ਕਮਾਂਡ ਵੱਲੋਂ ਅਸ਼ਵਨੀ ਸ਼ਰਮਾ ਨੂੰ ਦੂਸਰੀ ਵਾਰ ਭਾਰਤੀ ਜਨਤਾ ਪਾਰਟੀ ਦਾ ਪ੍ਰਧਾਨ ਬਣਾਉਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਨਰਿੰਦਰ ਵਿੱਚ ਨੀਤੀ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਮੁੜ ਪ੍ਰਧਾਨ ਬਣਨ ਨਾਲ ਭਾਜਪਾ ਮਜਬੂਤ ਹੋਵੇਗੀ । ਇਸ ਮੌਕੇ ਨਰਿੰਦਰ ਵਿੱਜ ਨੇ ਕਿਹਾ ਕਿ ਮਾਝੇ ਨਾਲ ਸੰਬੰਧਿਤ ਗੁਰਦਾਸਪੁਰ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਜੰਮਪਲ ਭਾਜਪਾ ਆਗੂ ਅਸਵਨੀ ਸ਼ਰਮਾ ਵੱਲੋਂ ਪਾਰਟੀ ਨਾਲ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਬਦੌਲਤ ਕੇਂਦਰ ਦੀ ਭਾਜਪਾ ਲੀਡਰਸ਼ਿਪ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਭਾਜਪਾ ਲਈ ਦਿਨ ਰਾਤ ਇੱਕ ਕਰਨ ਵਾਲੇ ਨੇਡਾਰ ਅਤੇ ਨਰਤਕ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਭਾਜਪਾ ਨੂੰ ਮਜਬੂਤ ਕਰਕੇ ਸਿਖਰਾਂ ਤੇ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਨਾਲ ਨੌਜਵਾਨ ਵਰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਰੁਦਰ ਸ਼ਰਮਾ , ਅਸ਼ੋਕ ਕੋਹਲੀ ਮੰਡਲ ਪ੍ਰਧਾਨ, ਜਤਿੰਦਰ ਕਾਲੀਆ, ਜਨਕ ਰਾਜ ਖੁੱਲਰ ਵਿਕਾਸ ਸੈਣੀ ਆਦਿ ਭਾਜਪਾ ਵਰਕਰ ਮੌਜੂਦ ਸਨ।