ਪੱਤਰ ਪ੍ਰਰੇਰਕ, ਕਾਦੀਆਂ : ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਡੇਹਰੀਵਾਲ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਨਾ ਮਿਲਣ ਕਾਰਨ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਨਾਅਰੇਬਾਜ਼ੀ ਕਰਦੇ ਹੋਏ ਜਗੀਰ ਕੌਰ, ਚੰਦਾ ,ਸਰਬਜੀਤ ਕੌਰ, ਬਲਬੀਰ ਕੌਰ, ਪੰਚਾਇਤ ਮੈਂਬਰ ਨਿਰਮਲ ਸਿੰਘ ਉਰਫ ਨਾਜਰ ਸਿੰਘ, ਬੱਬੀ, ਵਰਿੰਦਰ ਕੁਮਾਰ ,ਬੀਰਾ ਸਿੰਘ ,ਅਮਰੀਕ ਸਿੰਘ, ਸੀਦਾ ਮਸੀਹ, ਜਵਾਲਾ ਮਸੀਹ, ਜਸਵੰਤ ਸਿੰਘ, ਸੁਰਿੰਦਰ ਕੌਰ, ਬਲਵਿੰਦਰ ਮਸੀਹ, ਸਵਿੰਦਰ ਸਿੰਘ, ਸੁਰਜੀਤ ਕੌਰ, ਚੈਨ ਸਿੰਘ, ਅਨੋਖ ਸਿੰਘ, ਕਸ਼ਮੀਰ ਸਿੰਘ, ਨਿਰਮਲ ਸਿੰਘ ਆਦਿ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ ਅਤੇ ਸਰਕਾਰ ਵੱਲੋਂ ਆ ਰਿਹਾ ਮੁਫਤ ਰਾਸ਼ਨ ਨਹੀਂ ਵੰਡਿਆ ਜਾ ਰਿਹਾ ਅਤੇ ਡੀਪੂ ਹੋਲਡਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੁਹਾਡੇ ਕਾਰਡ ਕੱਟ ਦਿੱਤੇ ਗਏ ਹਨ। ਜਿਸ ਕਾਰਨ ਤੁਹਾਨੂੰ ਰਾਸ਼ਨ ਨਹੀਂ ਮਿਲ ਰਿਹਾ। ਇਸ ਮੌਕੇ ਪੰਚਾਇਤ ਮੈਂਬਰ ਨਿਰਮਲ ਸਿੰਘ ਉਰਫ ਨਾਜਰ ਸਿੰਘ ਡੇਹਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਕੌਮੀ ਜਥੇਬੰਧਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੂੰ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ। ਜਿਸ ਦੌਰਾਨ ਮੌਕੇ ਤੇ ਪੁੱਜੇ ਮਾਹਲ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਡਿਪੂ ਹੋਲਡਰ ਨੂੰ ਸੱਦ ਕੇ ਤੇ ਫੂਡ ਸਪਲਾਈ ਇੰਸਪੈਕਟਰ ਨਾਲ ਫੋਨ ਤੇ ਗੱਲਬਾਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ। ਇਸ ਸਬੰਧੀ ਜਦੋਂ ਡਿਪੂ ਹੋਲਡਰ ਜੋਗਿੰਦਰ ਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿੰਨਾ ਵੀ ਰਾਸ਼ਨ ਆਇਆ ਸੀ ਉਹ ਰਾਸ਼ਨ ਉਨ੍ਹਾਂ ਨੇ ਪਿੰਡ ਵਿੱਚ ਵੰਡ ਦਿੱਤਾ ਤੇ ਜਿਹੜੇ ਲੋਕਾਂ ਦੇ ਕਾਰਡ ਕੱਟੇ ਗਏ ਹਨ ਉਹ ਇਨ੍ਹਾਂ ਦੇ ਕਾਰਡ ਪਿੱਛੋਂ ਹੀ ਕੱਟੇ ਗਏ ਹਨ ਉਨ੍ਹਾਂ ਵੱਲੋਂ ਕੋਈ ਵੀ ਕਾਰਡ ਨਹੀਂ ਕੱਟਿਆ ਗਿਆ ਤੇ ਜਿਨ੍ਹਾਂ ਲੋਕਾਂ ਦੇ ਕਾਰਡ ਕੱਟੇ ਗਏ ਹਨ ਉਨ੍ਹਾਂ ਲੋਕਾਂ ਦੀਆਂ ਆਧਾਰ ਕਾਰਡ ਦੀਆਂ ਕਾਪੀਆਂ ਲੈ ਕੇ ਉਸ ਨੇ ਫੂਡ ਸਪਲਾਈ ਇੰਸਪੈਕਟਰ ਨੂੰ ਭੇਜ ਦਿੱਤੀਆਂ ਹਨ।