ਪਵਨ ਤੇ੍ਹਨ/ਸੁਖਦੇਵ ਸਿੰਘ, ਬਟਾਲਾ

ਬੀਤੀ ਦੇਰ ਰਾਤ ਬਟਾਲਾ ਦੇ ਨਜਦੀਕ ਪਿੰਡ ਸੈਦ ਮੁਬਾਰਕ ਕੁਲੀਆ 'ਚ ਛੱਪੜ ਨੂੰ ਲੈ ਕੇ ਹੋਏ ਝਗੜੇ 'ਚ ਇਕ ਨੌਜਵਾਨ ਦੀ ਮੌਤ ਤੇ 2 ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪਿੰਡ ਸੈਦ ਮੁਬਾਰਕ ਕੁਲੀਆ ਦਾ ਜੋਗਿੰਦਰ ਸਿੰਘ ਛੱਪੜ ਦੇ ਕਿਨਾਰੇ ਤੇ ਮਿੱਟੀ ਲੱਗਾ ਰਿਹਾ ਸੀ ਜਿਸ ਨੂੰ ਪਿੰਡ ਦੇ ਹੀ ਨੌਜਵਾਨ ਮਨਜੋਧ ਸਿੰਘ ਤੇ ਉਸ ਦੇ ਹੋਰ ਸਾਥੀਆਂ ਨੇ ਰੋਕਣ ਦਾ ਯਤਨ ਕੀਤਾ ਜਿਸ ਤੇ ਦੋਹਾਂ ਧਿਰਾਂ 'ਚ ਬਹਿਸਬਾਜੀ ਹੋ ਗਈ ਅਤੇ ਇਸੇ ਦੌਰਾਨ ਹੀ ਜੋਗਿੰਦਰ ਸਿੰਘ ਦਾ ਪੁੱਤਰ ਗੁਰਦੀਪ ਸਿੰਘ ਜੋ ਕਿ ਪੇਸ਼ੇ ਵਜੋਂ ਵਕੀਲ ਹੈ ਨੇ ਆਪਣੇ ਰਿਵਾਲਵਰ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਤਿੰਨ ਨੌਜਵਾਨ ਜਿੰਨਾਂ 'ਚ ਮਨਜੋਧ ਸਿੰਘ ਪੁੱਤਰ ਸੁੱਚਾ ਸਿੰਘ, ਲਵਪ੍ਰਰੀਤ ਸਿੰਘ, ਅਰਸ਼ਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿੰਨਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਮਨਜੋਧ ਸਿੰਘ ਦੀ ਮੌਤ ਹੋ ਗਈ ਜਦ ਕੇ ਲਵਪ੍ਰਰੀਤ ਸਿੰਘ ਤੇ ਅਰਸ਼ਦੀਪ ਸਿੰਘ ਜੇਰੇ ਇਲਾਜ ਹਨ। ਇੱਥੇ ਜਿਕਰਯੋਗ ਹੈ ਕਿ ਮਰਨ ਵਾਲਾ ਨੌਜ਼ਵਾਨ ਅਕਾਲੀ ਦਲ ਨਾਲ ਸਬੰਧ ਰਖਦਾ ਹੈ ਜਦ ਕਿ ਗੋਲੀ ਚਲਾਉਣ ਵਾਲਾ ਵਕੀਲ ਕਾਂਗਰਸ ਪਾਰਟੀ ਨਾਲ ਸਬੰਧਤ ਹੈ। ਘਟਨਾ ਤੋਂ ਬਾਅਦ ਵਕੀਲ ਤੇ ਉਨ੍ਹਾਂ ਦਾ ਪਰਿਵਾਰ ਮੌਕੇ ਤੋਂ ਫਰਾਰ ਹਨ। ਇਸ ਸਬੰਧੀ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਸਦਰ ਬਟਾਲਾ 'ਚ ਵਕੀਲ ਗੁਰਦੀਪ ਸਿੰਘ, ਉਸ ਦੇ ਪਿਤਾ ਜੋਗਿੰਦਰ ਸਿੰਘ ਤੇ ਮਾਂ ਕੁਲਵੰਤ ਕੌਰ ਸਮੇਤ ਪਤਨੀ ਤੇ ਭਾਬੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਡੀਐੱਸਪੀ ਫ਼ਤਹਿਗੜ੍ਹ ਚੂੜੀਆਂ ਬਲਬੀਰ ਸਿੰਘ ਸੰਧੂ ਦੇਖ ਰਹੇ ਹਨ।

ਮਾਮਲੇ ਦੀ ਨਿਰਪੱਖ ਜਾਂਚ ਹੋਵੇ : ਰਵੀਕਰਨ ਕਾਹਲੋਂ

ਯੂਥ ਅਕਾਲੀ ਦਲ ਬਾਦਲ ਦੇ ਮਾਝਾ ਜ਼ੋਨ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਸੋਮਵਾਰ ਨੂੰ ਪਰਿਵਾਰ ਨਾਲ ਦੁੱਖ ਸਾਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ 'ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿਛੇ ਹਲਕਾ ਵਿਧਾਇਕ ਦਾ ਹੱਥ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ।

ਮੇਰਾ ਕਿਸੇ ਨਾਲ ਕੋਈ ਲੈਣਾ ਦੇਣਾ ਨਹੀਂ : ਤਿ੍ਪਤ ਬਾਜਵਾ

ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਕੇਸ ਵਿਚ ਮੇਰਾ ਦੋਵਾਂ ਪਾਰਟੀਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇਸ ਵਿਚ ਕਿਸੇ ਪਾਰਟੀ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ। ਦੋਵੇ ਹੀ ਸ਼ੋ੍ਮਣੀ ਅਕਾਲੀ ਦਲ ਪਾਰਟੀ ਨਾਲ ਸਬੰਧ ਰਖਦੇ ਹਨ। ਭਾਵੇ ਇਸ ਲਈ ਕਿਸੇ ਤੋਂ ਵੀ ਜਾਂਚ ਕਰਵਾ ਲਵੋ।