ਸੁਰਿੰਦਰ ਮਹਾਜਨ, ਪਠਾਨਕੋਟ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ 'ਤੇ ਪਾਬੰਦੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਕੁਝ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹਵਾ ਨੂੰ ਪ੍ਰਦੂਸ਼ਤ ਕੀਤਾ ਜਾ ਰਿਹਾ ਹੈ। ਅਜਿਹੇ ਹੀ ਕੁਝ ਕਿਸਾਨਾਂ ਵੱਲੋਂ ਬਲਾਕ ਪਠਾਨਕੋਟ/ਘਰੋਟਾ ਦੇ ਪਿੰਡ ਘਰੋਟਾ ਖੁਰਦ ਦੇ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਮੋਨੀਟਰਿੰਗ ਟੀਮ ਵੱਲੋਂ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਮੋਨੀਟਰਿੰਗ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਤੋਂ ਪ੍ਰਦੂਸ਼ਣ ਕੰਪਨਸ਼ੇਸ਼ਨ ਵਸੂਲਿਆ ਗਿਆ । ਇਸ ਟੀਮ ਵਿੱਚ ਸ਼੍ਰੀ ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਪਟਵਾਰੀ ਦਿਨੇਸ਼ ਕੁਮਾਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਥਾਣਾ ਮੁਖੀ ਪੁਲਿਸ ਸਟੇਸ਼ਨ ਘਰੋਟਾ ਦੇ ਨੁਮਾਇੰਦੇ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਘਰੋਟਾ ਖੁਰਦ ਅਤੇ ਘਰੋਟਾ ਕਲ੍ਹਾ ਦੇ ਕਿਸਾਨਾਂ ਤੋਂ 7500/- ਰੁਪਏ ਬਤੌਰ ਪ੍ਰਦੂਸ਼ਣ ਕੰਪਨਸ਼ੇਸ਼ਣ ਵਸੂਲਿਆ ਗਿਆ ਹੈ।