ਕੁਲਦੀਪ ਜਾਫਲਪੁਰ, ਕਾਹਨੂੰਵਾਨ

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬਾਹਰੋਂ ਆਉਣ ਵਾਲੇ ਭਾਰਤੀ ਲੋਕਾਂ ਲਈ ਸੇਖਵਾਂ ਵਿੱਚ ਬਣਾਏ ਗਏ ਇਕਾਂਤਵਾਸ ਕੇਂਦਰ ਵਿੱਚ ਅੱਜ 10 ਲੋਕਾਂ ਦੇ ਸੈਂਪਲ ਲਏ ਗਏ। ਇਸ ਤੋਂ ਇਲਾਵਾ 7 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਉਣ ਤਕ ਉਨ੍ਹਾਂ ਨੂੰ ਘਰਾਂ ਨੂੰ ਤੋਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਹਾਇਕ ਮਲੇਰੀਆ ਅਫਸਰ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਤਿੰਨ ਤੇ ਦਰਜਨ ਦੇ ਕਰੀਬ ਐਨਆਰਆਈ ਲੋਕ ਇਕਾਂਤਵਾਸ ਕੇਂਦਰ ਵਿੱਚ ਹਨ। ਉਨ੍ਹਾਂ ਵਿੱਚੋਂ ਅੱਜ ਦਸ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ 4 ਹੋਰ ਨਵੇਂ ਐੱਨ ਆਰ ਆਈ ਕੁਵੈਤ ਤੋਂ ਵਾਪਸ ਭਾਰਤ ਪਰਤੇ ਹਨ। ਇਸ ਤੋਂ ਇਲਾਵਾ ਲਏ ਗਏ ਸੈਂਪਲਾਂ ਵਿੱਚੋਂ 7 ਵਿਅਕਤੀਆਂ ਦੇ ਸੈਂਪਲ ਨੈਗਟਿਵ ਆਉਣ ਤੇ ਉਨ੍ਹਾਂ ਨੂੰ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਕੇਂਦਰ ਵਿੱਚ ਆਉਣ ਵਾਲੇ ਵਿਦੇਸ਼ੀਆਂ ਨੂੰ ਹਰ ਤਰਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਕਰੋਨਾ ਦੀਆਂ ਰਿਪੋਰਟਾਂ ਵੀ ਪਹਿਲਾਂ ਨਾਲੋਂ ਕਾਫੀ ਜਲਦੀ ਆ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕੁਵੈਤ ਤੋਂ ਆਏ ਚਾਰ ਨੌਜਵਾਨਾਂ ਦੇ ਵੀ ਇਕ ਦੋ ਦਿਨ ਦੇ ਵਿੱਚ ਸੈਂਪਲ ਲੈ ਲਏ ਜਾਣਗੇ ਅਤੇ ਉਨ੍ਹਾਂ ਦੀ ਰਿਪੋਰਟ ਦੇ ਆਧਾਰ ਤੇ ਹੀ ਉਨ੍ਹਾਂ ਨੂੰ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਜਾਵੇਗਾ।