ਸੁਖਦੇਵ ਸਿੰਘ, ਬਟਾਲਾ

ਮਹਾਂਮਾਰੀ ਦੌਰਾਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗੁਰੂ ਘਰਾਂ ਦੇ ਵਜੀਰਾਂ, ਗੰ੍ਥੀ ਸਿੰਘਾਂ, ਪਾਠੀ ਸਿੰਘਾਂ, ਰਾਗੀ, ਢਾਡੀ, ਕਵੀਸ਼ਰੀ ਅਤੇ ਕੀਰਤਨੀ ਜੱਥਿਆਂ ਸਮੇਤ ਗੁਰਦੁਆਰਾ ਸਹਿਬਾਨ ਦੇ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਭੁੱਖਮਾਰੀ ਤੋਂ ਬਚਾਉਣ ਦੇ ਲਈ ਆਪਣੀ ਨੇਕ ਕਮਾਈ ਦਾ ਵੱਡਾ ਹਿੱਸਾ ਮਨੁੱਖਤਾ ਦੀ ਭਲਾਈ 'ਤੇ ਖਰਚ ਕਰਨ ਵਾਲੇ ਬੇਸਹਾਰਾ ਦੀਨ ਦੁਖੀਆਂ ਦੇ ਆਸਰੇ ਅਤੇ ਸਰਬਸਾਂਝੀ ਵਾਲਤਾ ਦੇ ਪ੍ਰਤੀਕ ਡਾ. ਐੱਸਪੀ ਸਿੰਘ ਓਬਰਾਏ ਮੁੱਖੀ ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵੱਲੋਂ ਧਾਰਮਿਕ ਪਰਿਵਾਰਾਂ ਦੀ ਬਾਂਹ ਫੜੀ ਗਈ ਹੈ। ਜਿਸ ਦੇ ਚਲਦਿਆਂ ਡਾ. ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਮੈਂਬਰ ਹਰਮਿੰਦਰ ਸਿੰਘ, ਹਰਪਾਲ ਸਿੰਘ, ਭਾਈ ਮਤਲੇਸ਼ ਸਿੰਘ, ਸੇਵਾ ਮੁਕਤ ਪਿ੍ਰੰਸੀਪਲ ਮਨਮੋਹਨ ਸਿੰਘ ਛੀਨਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਇਲਾਕਿਆਂ ਦੇ ਨਾਲ ਸਬੰਧਤ ਗੁਰੂ ਘਰ ਦੇ ਇਨ੍ਹਾਂ 40 ਪਰਿਵਾਰਾਂ ਨੂੰ ਰਾਹਤ ਦਿੰਦਿਆਂ ਤੀਸਰੇ ਪੜਾਅ ਤਹਿਤ ਇਕ ਮਹੀਨੇ ਦਾ ਸੁੱਕਾ ਰਾਸ਼ਨ ਭੇਂਟ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆਂ ਕਿ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਸਰਬੱਤ ਦਾ ਭਲਾ ਟਰੱਸਟ ਰਾਹੀ ਇਸ ਮਹੀਨੇ ਪੰਜਾਬ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਗੰਗਾਨਗਰ ਦੇ 60 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਇਕ ਮਹੀਨੇ ਦੇ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਦੇ ਤਹਿਤ ਲੱਗਭੱਗ 3 ਲੱਖ ਲੋਕਾਂ ਨੂੰ ਤਿੰਨ ਟਾਇਮ ਦੀ ਰੋਟੀ ਦੇਣ ਦਾ ਪ੍ਰਬੰਧ ਡਾ. ਓਬਰਾਏ ਵੱਲੋਂ ਕੀਤਾ ਗਿਆ ਹੈ। ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਿÎਸਆਂ ਕਿ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਪਠਾਨਕੋਨ ਦੇ ਅੰਦਰ ਇਸ ਮਹੀਨੇ 1650 ਪਰਿਵਾਰਾਂ ਨੂੰ ਇਕ ਮਹੀਨੇ ਦੇ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਗ੍ੰਥੀ ਸਿੰਘਾਂ ਵੱਲੋਂ ਡਾ. ਐੱਸਪੀ ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਦੇ ਸੇਵਾਦਾਰਾਂ ਦੀ ਬਾਂਹ ਫੜਣੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਕਿਉਂਕਿ ਮਹਾਂਮਾਰੀ ਦੇ ਚਲਦਿਆਂ ਪਾਠ ਅਤੇ ਕੀਰਤਨ ਸਮਾਗਮਾਂ ਤੋਂ ਇਲਾਵਾ ਸਾਰੇ ਹੀ ਧਾਰਮਕਿ ਸਮਾਗਮ ਬੰਦ ਹੋਏ ਪਏ ਹਨ, ਜਿਸ ਕਰਕੇ ਇਨ੍ਹਾਂ ਗੰ੍ਥੀ ਸਿੰਘਾਂ ਦਾ ਗੁਜ਼ਾਰਾਂ ਬਹੁਤ ਮੁਸ਼ਕਲ ਨਾਲ ਹੋ ਰਿਹਾ ਸੀ।