ਪੰਜਾਬੀ ਜਾਗਰਣ ਟੀਮ, ਪਠਾਨਕੋਟ : ਪਠਾਨਕੋਟ ਦੇ ਪਿੰਡ ਕੋਟਲੀ ਮੁਗਲਾਂ ਦੇ ਫਲਾਈਓਵਰ ਵਿਖੇ ਇਕ ਨੌਜਵਾਨ ਦੀ ਰੱਸੀ ਨਾਲ ਲਟਕਦੀ ਹੋਈ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਮੌਕੇ ਦੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਜਿਥੇ ਲਾਸ਼ ਨੂੰ ਪੋਸਟਮਾਰਟਮ ਰੂਮ ਵਿਚ ਰੱਖ ਦਿੱਤਾ ਗਿਆ ਹੈ। ਦੱਸ ਦਈਏ ਕਿ ਮਿ੍ਤਕ ਦੀ ਪਹਿਚਾਣ ਮੋਹਿਤ ਅਗਰਵਾਲ ਜੋ ਕਿ ਪਠਾਨਕੋਟ ਦੀ ਇੰਦਰਾ ਕਾਲੌਨੀ ਦਾ ਰਹਿਣਾ ਵਾਲਾ ਹੈ ਅਤੇ ਸ਼ਹਿਰ ਵਿਚ ਲੈਪਟਾਪ ਵੇਚਣ ਦਾ ਕੰਮ ਕਰਦਾ ਸੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵਲੋਂ ਜਾਂਚ ਜਾਰੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਦ ਮਿ੍ਤਕ ਦੇ ਪਰਿਵਾਰ ਵਾਲਿਆਂ ਨੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੋਹਿਤ ਬੀਤੀ ਰਾਤ ਘਰ ਤੋਂ ਗਾਇਬ ਸੀ। ਉਨ੍ਹਾਂ ਉਸਦੀ ਕਈ ਥਾਵਾਂ ਤੇ ਤਲਾਸ਼ ਕੀਤੀ ਪਰ ਉਹ ਨਹੀਂ ਮਿਲਿਆ ਅਤੇ ਅੱਜ ਉਨ੍ਹਾਂ ਨੂੰ ਪੁਲਿਸ ਵਲੋਂ ਸੂਚਿਤ ਕੀਤਾ ਗਿਆ ਕਿ ਮੋਹਿਤ ਦੀ ਮੌਤ ਚੁੱਕੀ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮੋਹਿਤ ਅਗਰਵਾਲ ਕਲੋ ਡੇਢ ਰੁਪਏ ਦੇ ਕਰੀਬ ਨਕਦੀ ਮੌਜੂਦ ਸੀ ਜੋ ਕਿ ਉਸਦੀ ਗੱਡੀ ਵਿਚੋਂ ਗਾਇਬ ਹੈ ਅਤੇ ਗੱਡੀ ਦੇ ਸ਼ੀਸ਼ ਵੀ ਟੁੱਟੇ ਹੋਏ ਹਨ ਜਿਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਉਸਦਾ ਕਤਲ ਕੀਤਾ ਗਿਆ ਹੈ।