ਨੀਟਾ ਮਾਹਲ, ਕਾਦੀਆਂ

ਕਾਦੀਆਂ ਦੇ ਮੁਹੱਲਾ ਪ੍ਰਤਾਪ ਨਗਰ ਦੇ ਵਿੱਚ ਘਰ ਦੇ ਤਾਲੇ ਤੋੜ ਕੇ ਘਰ ਦੇ ਅੰਦਰ ਦਾਖਲ ਹੋ ਕੇ ਸੋਨਾ, ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਨੇ ਦੱਸਿਆ ਕਿ ਉਹ ਹਰਿਆਣਾ ਵਿੱਚ ਕੰਮਕਾਜ ਕਰਨ ਲਈ ਗਏ ਸੀ ਜਦੋਂ ਉਹ ਅੱਜ ਦੁਪਹਿਰੇ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਦੇ ਅੰਦਰ ਅਲਮਾਰੀ ਦੇ ਤਾਲੇ ਵੀ ਟੁੱਟੇ ਹੋਏ ਸਨ। ਜਿਸ ਵਿੱਚੋਂ ਕਰੀਬ ਢਾਈ ਤੋਲੇ ਸੋਨਾ ਅਤੇ ਪੰਜ, ਛੇ ਹਜ਼ਾਰ ਰੁਪਏ ਨਕਦੀ ਤੇ ਘਰ ਦੇ ਅੰਦਰ ਲੱਗੀ ਐੱਲਈਡੀ ਚੋਰਾਂ ਵਲੋਂ ਚੋਰੀ ਕੀਤੀ ਜਾ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਘਰ 'ਚੋਂ ਚੋਰੀ ਹੋਏ ਸਾਰੇ ਸਾਮਾਨ ਦੀ ਕੀਮਤ ਕਰੀਬ ਡੇਢ ਲੱਖ ਰੁਪਏ ਬਣਦੀ ਹੈ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਥਾਣਾ ਕਾਦੀਆਂ ਨੂੰ ਸੂਚਿਤ ਕਰ ਦਿੱਤਾ।