ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ

ਐਡਵੋਕੇਟ ਬਲਰਾਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੰਗਤ ਦੇ ਸਹਿਯੋਗ ਨਾਲ ਪਿੰਡ ਧਰਮਕੋਟ ਰੰਧਾਵਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਧਾਰੋਵਾਲੀ ਦੇ ਜਥੇ ਵੱਲੋਂ ਰਸ਼ਭਿੰਨਾ ਕਥਾ ਕੀਰਤਨ ਕਰਕੇ ਹਾਜਰ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਗਿਆ ਅਤੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਜੀਵਨੀ ਅਤੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਐਡਵੋਕੇਟ ਬਲਰਾਜ ਸਿੰਘ ਰੰਧਾਵਾ ਅਤੇ ਪਰਿਵਾਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ, ਮੰਦਰ ਅਤੇ ਚਰਚ ਵਾਸਤੇ 21-21 ਸੌ ਰੁਪਏ ਭੇਂਟ ਕੀਤੇ ਗਏ ਅਤੇ 90 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ ਵੱਲੋਂ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਬੱਤ ਦਾ ਭਲਾ ਸੁਸਾਇਟੀ ਵੱਲੋਂ ਐਡਵੋਕੇਟ ਬਲਰਾਜ ਸਿੰਘ ਰੰਧਾਵਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪਟਵਾਰੀ ਇੰਦਰਜੀਤ ਸਿੰਘ ਪ੍ਰਧਾਨ ਪਟਵਾਰ ਯੂਨੀਅਨ ਤਹਿਸੀਲ ਡੇਰਾ ਬਾਬਾ ਨਾਨਕ, ਪਟਵਾਰੀ ਹਰਪ੍ਰਰੀਤ ਸਿੰਘ ਸ਼ਾਹਪੁਰ ਜਾਜਨ, ਮੁਖਤਾਰ ਸਿੰਘ, ਉਧਮ ਸਿੰਘ, ਸੁਖਰਾਜ ਸਿੰਘ, ਰਤਨ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਭਿੱਡਾ, ਸਰਬੱਤ ਦਾ ਭਲਾ ਸੁਸਾਇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਇਸ ਧਾਰਮਿਕ ਸਮਾਗਮ ਵਿਚ ਆਪਣੀ ਹਾਜ਼ਰੀ ਭਰੀ।