ਨੀਟਾ ਮਾਹਲ, ਕਾਦੀਆਂ

ਬੀਤੀ ਸ਼ਾਮ ਪਿੰਡ ਢਪਈ ਵਿਚ ਐਕਸਾਈਜ਼ ਵਿਭਾਗ ਅਤੇ ਬਟਾਲਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ ਢਪਈ ਦੇ ਇਕ ਡੇਰੇ ਦੇ ਉੱਤੋਂ ਚਾਲੂ ਭੱਠੀ ਸਮੇਤ 8 ਡਰੰਮ ਦੇਸੀ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਅਤੇ ਬਟਾਲਾ ਪੁਲਿਸ ਦੇ ਸਬ ਇੰਸਪੈਕਟਰ ਸੁਰਿੰਦਰ ਸਿੰਘ, ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਅੱਜ ਪਿੰਡ ਢਪਈ ਦੇ ਵਿੱਚ ਪੁੱਜੀ ਜਿੱਥੇ 8 ਡਰੰਮ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਲਾਹਣ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੁਲਿਸ ਚੌਕੀ ਹਰਚੋਵਾਲ ਵਿੱਚ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।