ਤਾਰਿਕ ਅਹਿਮਦ/ਨੀਟਾ ਮਾਹਲ, ਕਾਦੀਆਂ

ਕਾਦੀਆਂ ਪੁਲਿਸ ਨੇ ਮੋਬਾਈਲ ਅਤੇ ਨਕਦੀ ਚੋਰੀ ਕਰਨ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਕਾਦੀਆਂ ਦੇ ਐੱਸਐੱਚਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਵਨ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਸੰਦੀਪ ਕੁਮਾਰ ਪੁੱਤਰ ਮਦਨ ਲਾਲ ਵਾਸੀ ਵਾਲਮੀਕਿ ਮੁਹੱਲਾ ਸ੍ਰੀ ਹਰਗੋਬਿੰਦਪੁਰ ਨੂੰ ਕਾਹਲਵਾਂ ਭੱਠੇ ਦੇ ਨਜਦੀਕ ਤੋਂ ਕਾਬੂ ਕੀਤਾ। ਜਿਨ੍ਹਾਂ ਕੋਲੋਂ ਮੋਬਾਈਲ ਤੇ ਨਕਦੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦੇ ਰਿਮਾਂਡ ਲੈ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ। ਇਸੇ ਦੌਰਾਨ ਪਿੰਡ ਰਾਮਪੁਰਾ ਦੇ ਵਿੱਚੋਂ ਗੁਰਮੀਤ ਸਿੰਘ ਪੁੱਤਰ ਰੂੜ ਸਿੰਘ ਦੇ ਕੋਲੋਂ ਭਾਰੀ ਮਾਤਰਾ ਦੇ ਵਿੱਚ ਲਾਹਣ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਤਹਿਤ ਉਕਤ ਮੁਲਜ਼ਮਾਂ ਵਿਰੁੱਧ ਥਾਣਾ ਕਾਦੀਆਂ ਦੇ ਮਾਮਲਾ ਦਰਜ ਕਰ ਲਿਆ ਗਿਆ।