ਕੁਲਦੀਪ ਜਾਫਲਪੁਰ, ਕਾਹਨੂੰਵਾਨ

ਪੰਜਾਬ ਵਿੱਚ ਬੀਤੇ ਦਿਨੀਂ ਗੁਰਦਾਸਪੁਰ ਤਰਨਤਾਰਨ ਅਤੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸ਼ਰਾਬ ਨਾਲ 110 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਰਾਬ ਨਾਲ ਵਾਪਰੀ ਇਸ ਵੱਡੀ ਤ੍ਰਾਸਦੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਲਈ ਸ਼ਰਾਬ ਤਸਕਰ ਇੱਕ ਵੱਡੇ ਚੈਲੰਜ ਬਣ ਗਏ ਹਨ। ਪੰਜਾਬ ਪੁਲਿਸ ਵੱਲੋਂ ਹੁਣ ਪਿੰਡਾਂ ਵਿੱਚ ਛਾਪੇਮਾਰੀ ਕਰਨ ਤੋਂ ਇਲਾਵਾ ਸ਼ਰਾਬ ਦੇ ਬਦਨਾਮ ਅੱਡਿਆਂ ਉੱਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਦਾ ਥਾਣਾ ਤਿੱਬੜ ਦੀ ਪੁਲਿਸ ਵੱਲੋਂ ਪਿੰਡ ਚੋਪੜਾ ਵਿੱਚ ਇੱਕ ਸਾਬਕਾ ਸਰਪੰਚ ਦੇ ਘਰ ਵਿਚ ਛਾਪਾਮਾਰੀ ਕੀਤੀ ਤਾਂ ਉਸ ਦੇ ਘਰੋਂ ਖਾਲੀ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਇੱਕ ਕੈਨ ਵਿੱਚ ਬਰਾਬਰ ਹੋਈ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਥਾਣਾ ਤਿਬੜ ਦੇ ਮੁਖੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਚੋਪੜਾ ਦਾ ਸਾਬਕਾ ਸਰਪੰਚ ਬਚਿੱਤਰ ਸਿੰਘ ਪੁੱਤਰ ਬੂਟਾ ਸਿੰਘ ਦੇਸੀ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ।ਪੁਲਿਸ ਨੇ ਜਦੋਂ ਇਹ ਏ ਐੱਸ ਆਈ ਹਰਤੇਜ ਸਿੰਘ ਦੀ ਅਗਵਾਈ ਵਿੱਚ ਬਚਿੱਤਰ ਸਿੰਘ ਦੇ ਘਰ ਦੀ ਤਲਾਸ਼ੀ ਤਾਂ ਉਸ ਦੇ ਘਰ ਵਿੱਚੋਂ ਪੁਲੀਸ ਨੂੰ ਇੱਕ ਕੈਨ ਦੇਸੀ ਸ਼ਰਾਬ ਦਾ ਭਰਿਆ ਮਿਲਿਆ ਜੋ ਕਿ ਬਾਅਦ ਵਿੱਚ ਮਿਣਤੀ ਕਰਨ ਤੇ ਚਾਲੀ ਬੋਤਲਾਂ ਦੇਸੀ ਹੱਥ ਦੀ ਕੱਢੀ ਸ਼ਰਾਬ ਬਰਾਮਦ ਹੋਈ। ਇਸ ਨੂੰ ਕਿਸੇ ਗੱਲਬਾਤ ਕਰਦੇ ਹੋਏ ਐਸਐਚਓ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਪਿੰਡ ਚੋਪੜਾ ਦਾ ਸਾਬਕਾ ਸਰਪੰਚ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਵਿੱਚ ਇਹੋ ਜਿਹੇ ਜ਼ਿੰਮੇਵਾਰ ਬੰਦੇ ਨਾਜਾਇਜ਼ ਦੇਸੀ ਸ਼ਰਾਬ ਵੇਚਣਗੇ ਤਾਂ ਤਾਂ ਪੰਜਾਬ ਵਿੱਚ ਨਸ਼ਾ ਤਸਕਰਾਂ ਤੇ ਹੋਰ ਆਮ ਲੋਕਾਂ ਤੋਂ ਕੀ ਆਸ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜਮ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।