ਸੁਖਦੇਵ ਸਿੰਘ, ਬਟਾਲਾ : ਬਟਾਲਾ ਦੇ ਸਿੰਬਲ ਚੌਂਕ 'ਚ ਦੇਰ ਰਾਤ ਕੁੱਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਤੇ ਕਾਰ ਚੜਾਉਣ ਅਤੇ ਵਿਰੋਧ ਕਰਨ ਤੇ ਉਸ ਉੱਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ 'ਚ ਜੇਰੇ ਇਲਾਜ ਰੁਪਿੰਦਰ ਸਿੰਘ ਵਾਸੀ ਅਜੀਤ ਨਗਰ ਥਾਣਾ ਸ਼ਿਮਲਾਪੁਰੀ ਲੁਧਿਆਣਾ ਨੇ ਦੱਸਿਆ ਕਿ ਉਹ ਆਪਣੀ ਭੈਣ ਜੋ ਕਿ ਕਾਹਨੂੰਵਾਨ ਰੋਡ ਰਹਿੰਦੀ ਹੈ ਕੋਲ ਰੱਖੜੀ ਬਣਾਉਣ ਆਇਆ ਸੀ ਅਤੇ ਸਿੰਬਲ ਚੌਂਕ 'ਚ ਇਕ ਹਲਵਾਈ ਦੀ ਦੁਕਾਨ ਉੱਤੇ ਮਠਿਆਈ ਲੈਣ ਲੱਗਾ ਤਾਂ ਇਕ ਨੌਜਵਾਨ ਨੇ ਪਹਿਲਾਂ ਕਾਰ ਪਾਰਕਿੰਗ ਨੂੰ ਲੈ ਕੇ ਹੰਗਾਮਾ ਖੜ੍ਹਾ ਕਰ ਦਿੱਤਾ ਤੇ ਨਾਲ ਹੀ ਮੇਰੇ ਉੱਤੇ ਕਾਰ ਚੜਾਉਣ ਦੀ ਕੋਸ਼ਿਸ਼ ਵੀ ਕੀਤੀ। ਰੁਪਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਕਾਕਾ ਸ਼ਾਸਤਰੀ ਨਗਰ ਨੇ ਆਪਣੇ ਸਾਥੀਆਂ ਨਾਲ ਉਸ ਨੂੰ ਮਾਰਨ ਦਾ ਯਤਨ ਕਰਦਿਆਂ 2 ਗੋਲੀਆਂ ਵੀ ਚਲਾਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਅਧੀਨ ਆਉਂਦੀ ਪੁਲਿਸ ਚੌਂਕ ਸਿੰਬਲ ਵੱਲੋਂ ਮੌਕੇ ਤੇ ਪਹੁੰਚ ਕੇ ਰੁਪਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਚੌਂਕੀ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਰੁਪਿੰਦਰ ਸਿੰਘ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਝੱਗੜਾ ਕਰਨ ਵਾਲੇ ਨੌਜ਼ਵਾਨ ਦਾ ਹਥਿਆਰ ਕਬਜੇ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱÎਸਿਆ ਕਿ ਮਾਮਲੇ ਦੀ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।