ਕੁਲਦੀਪ ਜਾਫਲਪੁਰ, ਕਾਹਨੂੰਵਾਨ

ਵੀਰਵਾਰ 6 ਅਗਸਤ ਨੂੰ ਪਿੰਡ ਪੱਧਰ ਦੇ ਧਰਨਿਆਂ ਮੁਤਾਬਕ ਪਿੰਡ ਜੀਂਦੜ ਤੇ ਫੇਰੋਚੇਚੀ ਵਿਚ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸਰਬਜੀਤ ਸਿੰਘ ਖਾਲਸਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਫੇਰੋਚੇਚੀ, ਸੁਰਿੰਦਰ ਸਿੰਘ ਸਾਬਕਾ ਬਲਾਕ ਸਮੰਤੀ ਮੈਬਰ ਦੇ ਉੱਦਮ ਸਦਕਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਗਿਆ। ਇਸ ਧਰਨੇ ਚ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹੌਸਲਾ ਅਫਜ਼ਾਈ ਲਈ ਸਾਬਕਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਸ਼ਰਨਜੀਤ ਕੌਰ ਵੀ ਉਚੇਚੇ ਤੌਰ 'ਤੇ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਇਨ੍ਹਾਂ ਧਰਨਿਆਂ ਦੇ ਹੁਕਮ ਦਿੱਤੇ ਗਏ ਸਨ। ਜਿਨ੍ਹਾਂ ਵਿਚ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਕੋਰੋਨਾ ਸੰਕਟ ਦੇ ਨਿਯਮਾਂ ਤਹਿਤ ਇਕੱਠ 'ਤੇ ਵੀ ਕਾਬੂ ਰੱਖਣਾ ਵਿਸੇਸ ਤੇ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿੱਚ ਪੰਜਾਬ ਦੇ ਲੋਕ ਇੱਕ ਸੰਤਾਪ ਵਰਗੀ ਜਿੰਦਗੀ ਭੋਗ ਰਹੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਦਾ ਹਰੇਕ ਵਰਗ ਕੈਪਟਨ ਸਰਕਾਰ ਦੀਆਂ ਨੀਤੀਆਂ ਅਤੇ ਕੰਗਾਲੀ ਤੋਂ ਦੁਖੀ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਘਪਲਿਆਂ ਦੀ ਸਰਕਾਰ ਵੱਜੋਂ ਜਾਣੀ ਜਾਂਦੀ ਹੈ। ਸ਼ਰਾਬ ਮਾਫੀਆ ਹੋਣ ਦੇ ਇਲਜ਼ਾਮ ਤਾਂ ਹੁਣ ਕਾਂਗਰਸ ਦੇ ਅੰਦਰੋਂ ਹੀ ਲੱਗਣੇ ਸ਼ੁਰੂ ਹੋ ਗਏ ਹਨ।

ਇਸ ਮੌਕੇ ਉਨ੍ਹਾਂ ਨਾਲ ਲਖਬੀਰ ਸਿੰਘ, ਲੱਕੀ ਜੀਦੜ, ਤਰਸੇਮ ਸਿੰਘ, ਸਾਬਕਾ ਸਰਪੰਚ ਜੀਦੜ, ਮਾਸਟਰ ਬਹਾਦਰ ਸਿੰਘ, ਜੀਦੜ, ਨਰਿੰਜਣ ਸਿੰਘ, ਚਰਨਜੀਤ ਸਿੰਘ, ਰਾਮ ਸਿੰਘ, ਗੁਰਨਾਮ ਸਿੰਘ ਜੀਦੜ, ਮਨਜੀਤ ਕੌਰ ਖਾਲਸਾ, ਜੋਗਿੰਦਰ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ ਸਮੇਤ ਹਾਜ਼ਰ ਸਨ।