ਸੁਰਿੰਦਰ ਮਹਾਜਨ, ਪਠਾਨਕੋਟ : ਜ਼ਿਲ੍ਹਾ ਪਠਾਨਕੋਟ 'ਚ ਮੰਗਲਵਾਰ ਨੂੰ 210 ਲੋਕਾਂ ਦੀ ਮੈਡੀਕਲ ਰਿਪੋਰਟ ਆਈ, ਜਿਸ ਵਿੱਚ 20 ਲੋਕ ਕੋਰੋਨਾ ਪਾਜ਼ੇਟਿਵ ਆਏ ਅਤੇ 190 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਨੈਗੇਟਿਵ ਆਈ। ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ 'ਚੋਂ ਕੋਰੋਨਾ ਪਾਜ਼ੇਟਿਵ ਆਏ ਅਤੇ ਇੱਕ ਪਿਛਲੇ ਦਿਨ ਦੌਰਾਨ, ਜਿਸ ਕੋਰੋਨਾ ਪਾਜ਼ੇਟਿਵ ਦੀ ਇਲਾਜ ਦੋਰਾਨ ਮੌਤ ਹੋ ਗਈ ਸੀ ਉਨ੍ਹਾਂ ਦੇ ਨਾਲ ਸਬੰਧਤ ਕੋਰੋਨਾ ਪਾਜ਼ੇਟਿਵ ਆਇਆ ਹੈ। ਇਸ ਤਰ੍ਹਾਂ ਨਾਲ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ ਕੂਲ 27 ਲੋਕ ਕੋਰੋਨਾ ਪਾਜ਼ੇਟਿਵ ਆਏ। ਇਸ ਤੋਂ ਇਸਾਵਾ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 5 ਲੋਕ ਜਿਨ੍ਹਾਂ ਵਿੱਚ ਕੋਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਉਨ੍ਹਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ 'ਚ ਕੁੱਲ 627 ਕੇਸ ਕੋਰੋਨਾ ਪਾਜ਼ੇਟਿਵ ਦੇ ਹਨ, ਜਿਨ੍ਹਾਂ ਵਿੱਚੋਂ 410 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਇਸ ਸਮੇਂ ਜ਼ਿਲ੍ਹੇ 'ਚ 203 ਕੇਸ ਕੋਰੋਨਾ ਪਾਜ਼ੇਟਿਵ ਦੇ ਐਕਟਿਵ ਹਨ ਅਤੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ।