ਸੰਜੀਵ ਘਈ, ਪਠਾਨਕੋਟ

ਵੀਰਵਾਰ ਨੂੰ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਵਾਈਸ ਪ੍ਰਧਾਨ ਮੰਗਾ ਵਲੋਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਰਾਸ਼ਟਰੀ ਬੁਲਾਰਾ ਰਵੀ ਸ਼ਰਮਾ ਐਂਟੀ ਖਾਲਿਸਤਾਨ ਫਰੰਟ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਧਾਇਕ ਜਰਨੈਲ ਸਿੰਘ ਨੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਦੀ ਠੇਸ ਪਹੁੰਚਾਉਂਦੇ ਆਪਣੇ ਫੇਸਬੁਕ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਉਨ੍ਹਾਂ ਹਿੰਦੂ ਦੇਵੀ ਦੇਵਤਿਆਂ ਦੇ ਵਿਰੁੱਧ ਬੁਰੀ ਟਿੱਪਣੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਰਨੈਲ ਸਿੰਘ ਨੇ ਜੋ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਉਸਨੂੰ ਸ਼ਿਵ ਸੈਨਾ ਹਿੰਦ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਪ੍ਰਸ਼ਾਸਨ ਨੂੰ ਚੇਤਵਾਨੀ ਦਿੰਦੇ ਹੋਏ ਕਿਹਾ ਕਿ ਜੇਕਰ ਐਤਵਾਰ ਤੱਕ ਜਰਨੈਲ ਸਿੰਘ ਦੇ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਹਿੰਦ ਵਲੋਂ 60 ਜ਼ਿਲਿ੍ਹਆਂ ਅਤੇ 12 ਸੂਬਿਆਂ ਵਿਚ ਜਰਨੈਲ ਸਿੰਘ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਜਰਨੈਲ ਸਿੰਘ ਪੂਰੇ ਪੰਜਾਬ ਵਿਚ ਕਿਤੇ ਵੀ ਪ੍ਰਰੈਸ ਕਾਨਫਰੰਸ ਕਰਦਾ ਹੈ ਤਾਂ ਉਸ ਨੂੰ ਸ਼ਿਵ ਸੈਨਾ ਹਿੰਦ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸਰਪੰਚ ਪਵਨ, ਵਰੁਣ, ਰਜਿੰਦਰ, ਪ੍ਰਰੇਮ ਆਦਿ ਮੌਜੂਦ ਸਨ।