ਸੁਖਦੇਵ ਸਿੰਘ, ਬਟਾਲਾ

ਜ਼ਿਲ੍ਹਾ ਪ੍ਰਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨਿੱਕੂ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਆਉਂਦੀਆਂ 11 ਸਿਵਲ ਡਿਸਪੈਂਸਰੀਆਂ ਦੀ ਇਮਾਰਤ ਦੀ ਮੁਰੰਮਤ ਲਈ 1.28 ਕਰੋੜ ਦਾ ਚੈੱਕ ਭੇਟ ਕੀਤਾ। ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਹੋਰ ਸਹੂਲਤਾਂ ਲਈ ਵਚਨਬੱਧ ਹੈ। ਚੇਅਰਮੈਨ ਬਾਜਵਾ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੀਆਂ ਡਿਸਪੈਂਸਰੀਆਂ ਅਤੇ ਹੋਰ ਵਿਕਾਸ ਕਾਰਜਾਂ ਲਈ ਗ੍ਾਂਟ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮਿਲੀ ਰਾਸ਼ੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਸਹੂਲਤਾਂ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪੀਏ ਸਿਕੰਦਰ ਸਿੰਘ ਤੇ ਹੋਰ ਹਾਜ਼ਰ ਸਨ।