ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ

ਸ਼ੁੱਕਰਵਾਰ ਨੂੰ ਕਮੇਟੀ ਸਿਹਤ ਕੇਂਦਰ ਕਲਾਨੌਰ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਖੌਤੀ ਡੇਰੇ ਦੇ ਪੈਰੋਕਾਰਾਂ ਵੱਲੋਂ ਸਿਹਤ ਕਰਮਚਾਰੀ ਮਸਤਾਨ ਸਿੰਘ ਤੇ ਕੀਤੇ ਗਏ ਜਾਨਲੇਵਾ ਹਮਲੇ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਮਨਦੀਪ ਕੌਰ ਜ਼ਿਲ੍ਹਾ ਪ੍ਰਧਾਨ ਮਲਟੀ ਪਰਪਜ ਹੈਲਥ ਵਰਕਰ ਫੀਮੇਲ , ਜਸਵਿੰਦਰ ਸਿੰਘ ਬਲਾਕ ਪ੍ਰਧਾਨ ਕਲਾਨੌਰ, ਦਿਲਬਾਗ ਸਿੰਘ ਸੰਧੂ ਹੈਲਥ ਇੰਸਪੈਕਟਰ , ਕੁਲਵੰਤ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਇਆਂ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਫਰੰਟ ਲਾਈਨ ਤੇ ਲੜ ਰਹੇ ਸਿਹਤ ਕਰਮੀ ਮਸਤਾਨ ਸਿੰਘ ਹੈਲਥ ਵਰਕਰ ਤੇ ਕੁਝ ਅਖੌਤੀ ਡੇਰੇ ਦੇ ਪੈਰੋਕਾਰਾਂ ਵੱਲੋਂ ਕੀਤੀ ਕੁੱਟਮਾਰ ਦੀ ਘਟਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹੈਲਥ ਇੰਸਪੈਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਉੱਥੇ ਉਸ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ। ਸਮੂਹ ਸਿਹਤ ਕਰਮਚਾਰੀਆਂ ਇਸ ਤੋਂ ਇਲਾਵਾ ਐਸਐਮਓ ਡਾਕਟਰ ਲਖਵਿੰਦਰ ਸਿੰਘ ਅਠਵਾਲ ਵੱਲੋਂ ਵੀ ਸਿਹਤ ਕਰਮੀ ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ । ਉਨ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਰਜੋਰ ਮੰਗ ਕੀਤੀ ਹੈ ਕਿ ਸਿਹਤ ਕਰਮੀ ਮਸਤਾਨ ਸਿੰਘ ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਾਥੀ ਮਸਤਾਨ ਸਿੰਘ ਨੂੰ ਸਿਹਤ ਵਿਭਾਗ ਵਿੱਚ ਤਰੱਕੀ ਦੇ ਕੇ ਉਸ ਦਾ ਹੌਸਲਾ ਬੁਲੰਦ ਕੀਤਾ ਜਾਵੇ ਤਾਂ ਜੋ ਕੋਰੋਨਾ ਦੀ ਜੰਗ ਲੜ ਰਹੇ ਸਿਹਤ ਕਰਮੀਆਂ ਦਾ ਮਨੋਬਲ ਉੱਪਰ ਚੁੱਕਿਆ ਜਾ ਸਕੇ। ਇਸ ਮੌਕੇ ਗੁਰਮੇਜ ਸਿੰਘ ਅਰਲੀ ਭੰਨ, ਜਸਵਿੰਦਰ ਸਿੰਘ, ਦਵਿੰਦਰ ਸਿੰਘ ,ਸਤਵਿੰਦਰ ਸਿੰਘ, ਸੁਖਦੀਪ ਸਿੰਘ, ਸੁਰਜੀਤ ਪਾਲ, ਦਲਜੀਤ ਕੌਰ, ਨਿਸਾਨ ਸਿੰਘ, ਨਰਿੰਦਰ ਸਿੰਘ, ਵਿਜੇਪਾਲ ਸਿੰਘ, ਰਵਿੰਦਰ ਸਿੰਘ ਬੀ, ਨਿਰਮਲ ਸਿੰਘ, ਅਮਰਜੀਤ ਸਿੰਘ , ਮਨਜਿੰਦਰ ਸਿੰਘ ਹਾਜ਼ਰ ਸਨ।