ਪਵਨ ਤੇ੍ਹਨ, ਬਟਾਲਾ

ਥਾਣਾ ਸਦਰ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਹੈ ਜਦੋਂ ਪੁਲਿਸ ਨੇ ਪਿੰਡ ਢਡਿਆਲਾ ਮੰਡ ਵਿਖੇ ਜਗਤਾਰ ਸਿੰਘ ਨਾਮਕ ਤਸਕਰ ਦੇ ਘਰੋਂ 30 ਕਿਲੋ ਲਾਹਣ ਤੇ ਚਾਲੂ ਭੱਠੀ ਬਰਾਮਦ ਕੀਤੀ। ਜਦਕਿ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਕਿ ਮੁਲਜ਼ਮ ਇਕ ਲਾਹਣ ਦੀ ਬੋਤਲ ਨੂੰ 250 ਰੁਪਏ ਦੇ ਹਿਸਾਬ ਨਾਲ ਵੇਚਣਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਪੁਲਿਸ ਨੇ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਸਹਾਇਕ ਇੰਸਪੈਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੁਚਨਾ ਮਿਲੀ ਸੀ ਕਿ ਪਿੰਡ ਢਡਿਆਲਾ ਮੰਡ ਦੇ ਕੋਲ ਇਕ ਵਿਅਕਤੀ ਲਾਹਣ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਟੀਮ ਨੇ ਉਸ ਦੇ ਘਰ ਛਾਪੇਮਾਰੀ ਕੀਤੀ ਤਾਂ ਉਹ ਉਥੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਛਾਪੇਮਾਰੀ ਦੌਰਾਨ ਪੁਲਿਸ ਨੂੰ ਜਗਤਾਰ ਸਿੰਘ ਦੇ ਘਰੋਂ 30 ਕਿਲੋ ਲਾਹਣ, ਚਾਲੂ ਭੱਠੀ ਬਰਾਮਦ ਹੋਈ। ਲਾਹਣ ਤੇ ਭੱਠੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦੱਤੀ ਹੈ।