ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਕਮਿਊਨਟੀ ਸਿਹਤ ਕੇਂਦਰ ਕਲਾਨੌਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਲਖਵਿੰਦਰ ਸਿੰਘ ਅਠਵਾਲ ਦੀ ਯੋਗ ਅਗਵਾਈ ਹੇਠ ਸਿਹਤ ਕੇਂਦਰ ਵਿਖੇ ਬੁੱਧਵਾਰ ਵਰਲਡ ਹੀਅਰਿੰਗ ਡੇ ਮਨਾਇਆ ਗਿਆ। ਇਸ ਕੈਂਪ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਪਰਿਵਾਰ ਭਲਾਈ ਅਫਸਰ ਡਾ. ਵਿਜੇ ਕੁਮਾਰ ਤੇ ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਣ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਕੰਨਾਂ ਦੀ ਸੁਣਨ ਸ਼ਕਤੀ ਤੋਂ ਵਾਂਝੇ ਵਿਅਕਤੀਆਂ ਨੂੰ ਪੰਜਾਹ ਦੇ ਕਰੀਬ ਡਿਜੀਟਲ ਕੰਨਾਂ ਦੀਆਂ ਮਸ਼ੀਨਾਂ ਵੰਡੀਆਂ ਗਈਆਂ। ਨੱਕ ਕੰਨ ਗਲੇ ਦੇ ਰੋਗਾਂ ਦੇ ਮਾਹਰ ਡਾ. ਅਠਵਾਲ ਨੇ ਕਿਹਾ ਦੁਨੀਆਂ ਭਰ ਵਿਚ ਅੱਜ ਵਰਲਡ ਹੀਅਰਿੰਗ ਡੇ ਮਨਾਇਆ ਗਿਆ ਹੈ ਤੇ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਕੰਨਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕਤਾ ਫੈਲਾਉਣਾ ਹੈ। ਡਾ ਅਠਵਾਲ ਨੇ ਕਿਹਾ ਜਦੋਂ ਤੋਂ ਉਨ੍ਹਾਂ ਨੇ ਬਲਾਕ ਕਲਾਨੌਰ ਦੇ ਐੱਸਐੱਮਓ ਦਾ ਅਹੁਦਾ ਸੰਭਾਲਿਆ ਹੈ ਉਸ ਦਿਨ ਤੋਂ ਹੀ ਉਨ੍ਹਾਂ ਵੱਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਕੰਨਾਂ ਦੀਆਂ ਬਿਮਾਰੀਆਂ ਨੂੰ ਲੈ ਕੇ ਜਾਗਰੂਕਤਾ ਫੈਲਾਈ ਤੇ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਅਸੀਂ ਕੰਨਾਂ ਦੀ ਸਾਂਭ ਸੰਭਾਲ ਪ੍ਰਤੀ ਸੰਵੇਦਨਸ਼ੀਲ ਰਹਿੰਦੇ ਹਾਂ ਤਾਂ ਬਜੁਰਗ ਅਵਸਥਾ ਵਿਚ ਵੀ ਕੰਨਾਂ ਦੀ ਸੁਣਨ ਸ਼ਕਤੀ ਬਿਲਕੁਲ ਬਰਕਰਾਰ ਰਹਿ ਸਕਦੀ ਹੈ।

ਉਨ੍ਹਾਂ ਕਿਹਾ ਫੀਲਡ ਸਟਾਫ ਵੱਲੋਂ ਵੱਖ ਵੱਖ ਪਿੰਡਾਂ ਦੇ ਲੋੜਵੰਦ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ ਦਿੱਤੀਆਂ ਗਈਆਂ। ਕੈਂਪ ਵਿੱਚ ਪਹੁੰਚੇ ਵਿਅਕਤੀਆਂ ਵੱਲੋਂ ਡਾ ਅਠਵਾਲ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ ਗਿਆ।

ਡਾ. ਭਾਰਤ ਭੂਸ਼ਣ ਤੇ ਡਾ. ਵਿਜੇ ਕੁਮਾਰ ਨੇ ਵੀ ਡਾ. ਅਠਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਆਮ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਚ ਰੱਖਦਿਆਂ ਵਿਭਾਗ ਵੱਲੋਂ ਅਜਿਹੇ ਕੈਂਪ ਲਾਏ ਜਾ ਰਹੇ ਹਨ ਤੇ ਵਰਲਡ ਹੀਅਰਿੰਗ ਡੇਅ ਉੱਤੇ ਲਾਏ ਗਏ ਇਸ ਕੈਂਪ ਦਾ ਲਾਭ ਵੱਡੀ ਗਿਣਤੀ 'ਚ ਲੋਕਾਂ ਵੱਲੋਂ ਲਾਹਾ ਲਿਆ ਗਿਆ।

ਇਸ ਮੌਕੇ ਡਾ. ਸੁਰੇਸ਼ ਕੁਮਾਰ, ਡਾ. ਸੁਖਦੀਪ ਸਿੰਘ, ਡਾ. ਭਾਸਕਰ ਸ਼ਰਮਾ, ਡਾ. ਅੰਜੂ, ਡਾ. ਵਿਸ਼ਾਲ ਜੱਗੀ, ਸਿਹਤ ਇੰਸਪੈਕਟਰ ਦਿਲਬਾਗ ਸਿੰਘ, ਰਣਜੀਤ ਸਿੰਘ, ਰਵਿੰਦਰਜੀਤ ਸਿੰਘ, ਪ੍ਰਭਜੀਤ ਸਿੰਘ ਕਾਹਲੋ, ਰਣਬੀਰ ਸਿੰਘ ਸਾਹਿਲ ਕੁਮਾਰ ਆਦਿ ਮੌਜੂਦ ਰਹੇ।