ਸਪੈਸ਼ਲ ਲੋਕ ਅਦਾਲਤ ’ਚ 23 ਕੇਸਾਂ ਦਾ ਕੀਤਾ ਨਿਪਟਾਰਾ ਹਰਬੰਸ ਸਿੰਘ ਲੇਖੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਲੋਕ
Publish Date: Sat, 21 Nov 2026 05:00 PM (IST)
Updated Date: Sat, 21 Nov 2026 05:04 PM (IST)
ਪਲਵਿੰਦਰ ਸਿੰਘ, ਪੰਜਾਬੀ ਜਾਗਰਣ ਗੁਰਦਾਸਪਪੁਰ : ਜਸਟਿਸ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਰਬੰਸ ਸਿੰਘ ਲੇਖੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਦਰਜ ਮਾਮਲਿਆਂ (ਚੈੱਕ ਬਾਊਂਸ ਕੇਸਾਂ) ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਸ ਸਪੈਸ਼ਲ ਲੋਕ ਅਦਾਲਤ ਵਿੱਚ ਜਿਲ੍ਹਾ ਗੁਰਦਾਸਪੁਰ ਵਿੱਚ ਕੁੱਲ 4 ਬੈਂਚਾਂ ਦਾ ਗਠਨ ਕੀਤਾ। ਇਸ ਸਪੈਸ਼ਲ ਲੋਕ ਅਦਾਲਤ ਵਿੱਚ ਸ਼ਨਿੱਚਰਵਾਰ ਨੂੰ ਨਿਪਟਾਰੇ ਲਈ 407 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 23 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ ਇਨ੍ਹਾਂ ਕੇਸਾਂ ਵਿੱਚ 7060112 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਬੰਸ ਸਿੰਘ ਲੇਖੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਮੰਤਵ ਅਦਾਲਤਾਂ ਵਿੱਚ ਲੰਬਿਤ ਪਏ ਚੈੱਕ ਬਾਊਂਸ (ਧਾਰਾ 138, ਐਨ.ਆਈ. ਐਕਟ) ਦੇ ਮਾਮਲਿਆਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਵੱਖ ਵੱਖ ਲਾਭ ਮਿਲਦੇ ਹਨ। ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਵਿਰੁੱਧ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਦੋਵਾਂ ਧਿਰਾਂ ਵਿੱਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਮਾਮਲਿਆਂ ਦਾ ਨਿਪਟਾਰਾ ਤੁਰੰਤ ਅਤੇ ਬਿਨਾਂ ਕਿਸੇ ਵਾਧੂ ਖਰਚੇ ਦੇ ਹੁੰਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਆਮ ਜਨਤਾ ਅਤੇ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਆਪਣੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਚੱਲ ਰਹੇ ਕੇਸਾਂ ਨੂੰ ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਲਗਾਉਣ।