ਜਯੋਤਸਨਾ ਸਿੰਘ ਨੇ ਸੰਭਾਲਿਆ ਐੱਸਡੀਐੱਮ ਦਾ ਅਹੁਦਾ ਮੈਡਮ ਜਯੋਤਸਨਾ ਸਿੰਘ ਨੇ ਸੰਭਾਲਿਆ ਬਟਾਲਾ ਦੇ ਐੱਸਡੀਐੱਮ ਦਾ ਅਹੁਦਾ
Publish Date: Fri, 13 Nov 2026 06:19 PM (IST)
Updated Date: Sat, 14 Nov 2026 04:04 AM (IST)
ਫੋਟੋ: 13ਬੀਟੀਐਲ18 ਐੱਸਡੀਐੱਮ ਜਯੋਤਸਨਾ ਸਿੰਘ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਗਏ ਫੇਰਬਦਲ ਤੋਂ ਬਾਅਦ ਪੀਸੀਐੱਸ ਅਧਿਕਾਰੀ ਜਯੋਤਸਨਾ ਸਿੰਘ ਨੇ ਬਟਾਲਾ ਦੇ ਨਵੇਂ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮੁਕੇਰੀਆਂ ਵਿਖੇ ਐੱਸਡੀਐੱਮ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਜਯੋਤਸਨਾ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਤੇ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਰਹੇਗਾ।ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਦੀ ਤਰੱਕੀ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਕਿਸੇ ਕਿਸਮ ਦੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਐੱਸਡੀਐੱਮ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਰਹੇਗਾ।