ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਵਿਧਾਨ ਸਭਾ ਚੋਣਾਂ ’ਚ ਨਿਭਾਏਗੀ ਅਹਿਮ ਭੂਮਿਕਾ : ਗੁਰਦਰਸ਼ਨ ਸਿੰਘ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਡੇਸ਼ਨ ਵਲੋਂ ਵਿਧਾਨ ਸਭਾ ਚੋਣਾਂ ’ਚ ਨਿਭਾਈ ਜਾਵੇਗੀ ਅਹਿਮ ਭੂਮਿਕਾ : ਗੁਰਦਰਸ਼ਨ ਸਿੰਘ
Publish Date: Thu, 01 Oct 2026 03:54 PM (IST)
Updated Date: Thu, 01 Oct 2026 03:55 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਡੇਸ਼ਨ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਊਂਡੇਸ਼ਨ ਦੇ ਸਰਪ੍ਰਸਤ ਗੁਰਦਰਸ਼ਨ ਸਿੰਘ ਨੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਫਾਊਂਡੇਸ਼ਨ ਪਿਛਲੇ ਕਾਫੀ ਸਮੇਂ ਤੋਂ ਸਮਾਜ ਭਲਾਈ ਦੇ ਕਾਰਜ ਕਰ ਰਹੇ ਹਨ ਅਤੇ ਅਜੋਕੀ ਰਾਜਨੀਤੀ ਦੀ ਹਾਲਤ ਸਬੰਧੀ ਬਹੁਤ ਸਾਰੇ ਲੋਕਾਂ ਨਾਲ ਉਨ੍ਹਾਂ ਦਾ ਵਿਚਾਰ ਵਟਾਂਦਰਾ ਚੱਲਦਾ ਹੈ, ਇਸ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਹ 2027 ਦੀਆਂ ਚੋਣਾਂ ’ਚ ਅਹਿਮ ਭੂਮਿਕਾ ਨਿਭਾਉਣ ’ਚ ਆਪਣਾ ਫਰਜ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਦਿਨੋ ਦਿਨ ਵੱਧ ਰਹੇ ਕਰਜੇ ਦਾ ਬੋਝ, ਗੈਂਗਸਟਰਵਾਦ, ਵਧ ਰਹੇ ਨਸ਼ੇ, ਭ੍ਰਿਸ਼ਟਾਚਾਰ, ਚੋਰੀਆਂ ਅਤੇ ਡਕੈਤੀਆਂ ਤੋਂ ਲੋਕ ਡਾਢੇ ਫਿਕਰਮੰਦ ਹਨ ਅਤੇ ਚਾਹੁੰਦੇ ਹਨ ਕਿ ਪੰਜਾਬ ਪੂਰੀ ਤਰ੍ਹਾਂ ਅਮਨ ਸ਼ਾਂਤੀ ਵਾਲਾ ਸੂਬਾ ਬਣੇ। ਇਸ ਸਬੰਧੀ ਜੋ ਲੋਕਾਂ ਦੀਆਂ ਭਾਵਨਾਵਾਂ ਹਨ ਉਸ ਦੇ ਅਨੁਸਾਰ ਕਾਰਜ ਕਰਦਿਆਂ ਹੋਇਆ 2027 ਦੀ ਚੋਣਾਂ ’ਚ ਉਨ੍ਹਾਂ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾਵੇਗਾ ਜਿਹੜੇ ਲੋਕ ਪੰਜਾਬ ਨੂੰ ਅਸਲ ਰੂਪ ’ਚ ਇਕ ਨੰਬਰ ਸੂਬਾ ਬਣਾਉਣ ’ਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖ ਧਾਰਮਿਕ ਜਥੇਬੰਦੀਆਂ ਦੀ ਇੱਕ ਤਾਲਮੇਲ ਕਮੇਟੀ ਬਣਾਈ ਗਈ ਹੈ, ਜੋ ਸਿੱਖ ਭਾਵਨਾਵਾਂ ਨੂੰ ਸਾਹਮਣੇ ਰੱਖ ਕੇ ਕੁਝ ਫੈਸਲੇ ਲਵੇਗੀ। ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਬਲਜਿੰਦਰ ਸਿੰਘ, ਨਰਿੰਦਰ ਸਿੰਘ, ਜਗਮੋਹਨ ਸਿੰਘ, ਸਲਵਿੰਦਰ ਸਿੰਘ ਆਦਿ ਹਾਜ਼ਰ ਸਨ।