- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਕਾਦੀਆਂ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਮੁਕੱਦਮੇ ਦਰਜ, ਹੈਰੋਇਨ ਤੇ ਪਿਸਤੌਲ ਬਰਾਮਦ

ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਥਾਣਾ ਕਾਦੀਆਂ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਅਸਲੇ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਥਾਣਾ ਕਾਦੀਆਂ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਮੁਖੀ ਨੇ ਦੱਸਿਆ ਕਿ ਦੱਸਿਆ ਕਿ ਏਐੱਸਆਈ ਕੁਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਗਸ਼ਤ ਦੌਰਾਨ ਇਕ ਔਰਤ ਵਾਸੀ ਪਿੰਡ ਵੈਣ ਪੋਏ, ਜ਼ਿਲ੍ਹਾ ਤਰਨਤਾਰਨ (ਹਾਲ ਵਾਸੀ ਨੰਗਲ ਬਾਗਾਬਾਨਾ, ਥਾਣਾ ਕਾਦੀਆਂ) ਪਾਸੋਂ 05 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਬਰਾਮਦ ਕੀਤਾ। ਏਐੱਸਆਈ ਸੁਰਜੀਤ ਸਿੰਘ ਸਮੇਤ ਕਰਮਚਾਰੀਆਂ ਵੱਲੋਂ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ, ਦੇਵਾ ਪੁੱਤਰ ਬਲਵਿੰਦਰ ਕੁਮਾਰ (ਵਾਸੀ ਬਾਲਮੀਕਿ ਮੁਹੱਲਾ ਕਾਦੀਆਂ, ਗੁਰਦਾਸਪੁਰ), ਗੁਰਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ (ਵਾਸੀ ਭੁੱਟਣ ਪੁਰਾ ਮਜੀਠਾ ਰੋਡ ਅੰਮ੍ਰਿਤਸਰ, ਹਾਲ ਵਾਸੀ ਪਿੰਡ ਲੀਲ ਕਲਾਂ, ਥਾਣਾ ਕਾਦੀਆਂ) ਅਤੇ ਅੰਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ (ਵਾਸੀ ਪਿੰਡ ਧੱਪਈ, ਥਾਣਾ ਸ੍ਰੀ ਹਰਗੋਬਿੰਦਪੁਰ) ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਪਾਸੋਂ ਇੱਕ ਲਾਈਟਰ, ਪੰਨੀ ਸਿਲਵਰ ਪੇਪਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਇਸ ਸਬੰਧੀ ਥਾਣਾ ਕਾਦੀਆਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਏਐੱਸਆਈ ਗੁਰਨਾਮ ਸਿੰਘ ਸਮੇਤ ਕਰਮਚਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਅਮਰਬੀਰ ਸਿੰਘ ਉਰਫ਼ ਅਮਰ ਪੁੱਤਰ ਧਨਵੰਤ ਸਿੰਘ (ਵਾਸੀ ਵਰੀਆਹ, ਥਾਣਾ ਸ੍ਰੀ ਹਰਗੋਬਿੰਦਪੁਰ) ਪਾਸੋਂ 02 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਬਰਾਮਦ ਕੀਤਾ ਗਿਆ। ਦਿਲਪ੍ਰੀਤ ਸਿੰਘ ਉਰਫ਼ ਸ਼ੈਲੀ ਪੁੱਤਰ ਦਲਜੀਤ ਸਿੰਘ (ਵਾਸੀ ਧਰਮਪੁਰਾ ਮੁਹੱਲਾ ਕਾਦੀਆਂ) ਪਾਸੋਂ 03 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ, ਇੱਕ ਫਾਲਕਨ ਮਾਰਕਾ ਪਿਸਤੌਲ ਸਮੇਤ ਮੈਗਜ਼ੀਨ (ਜਿਸ ਵਿੱਚ 08 ਜਿੰਦਾ ਰੌਂਦ ਸਨ) ਅਤੇ 3,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਜਦਕਿ ਸਈਅਦ ਕਾਮਰਾਨ ਪੁੱਤਰ ਸਾਇਦ ਵਾਸੀਮ (ਵਾਸੀ ਅਹਿਮਦੀਆਂ ਮੁਹੱਲਾ ਕਾਦੀਆਂ) ਪਾਸੋਂ 02 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਬਰਾਮਦ ਕੀਤਾ ਗਿਆ। ਇਨ੍ਹਾਂ ਸਾਰਿਆਂ ਖ਼ਿਲਾਫ਼ ਥਾਣਾ ਕਾਦੀਆਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।