- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 27 ਬਟਾਲੀਆਂ ਦੇ ਜਵਾਨਾਂ ਵੱਲੋਂ ਝੋਨੇ ਦੇ ਖੇਤਾਂ ਵਿੱਚੋਂ ਡ੍ਰੋਨ ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 27 ਬਟਾਲੀਆਂ ਦੇ ਜਵਾਨਾਂ ਵੱਲੋਂ ਝੋਨੇ ਦੇ ਖੇਤਾਂ ਵਿੱਚੋਂ ਡ੍ਰੋਨ ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੀ 27 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਦੇ ਜਵਾਨਾਂ ਵੱਲੋਂ ਬੀਐੱਸਐੱਫ ਦੇ ਖੁਫੀਆ ਵਿਭਾਗ ਦੀ ਸੂਚਨਾ ਤਹਿਤ ਬੀਓਪੀ ਚੰਦੂ ਵਡਾਲਾ ਦੇ ਜਵਾਨਾਂ ਵੱਲੋਂ ਸੁਖਦੇਵ ਸਿੰਘ ਦੇ ਝੋਨੇ ਦੇ ਖੇਤਾਂ ਵਿੱਚੋਂ ਇੱਕ ਡ੍ਰੋਨ ਬਰਾਮਦ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੇ ਜੀ ਵਿਭਾਗ ਬੀਐੱਸਐੱਫ ਦੇ ਜਵਾਨਾ ਸਮੇਤ ਸਰਚ ਅਭਿਆਨ ਕਰਦਿਆਂ ਹੋਇਆਂ ਪਿੰਡ ਰੋਸੇ ਦੇ ਕਿਸਾਨ ਦੇ ਝੋਨੇ ਦੇ ਖੇਤ ਵਿੱਚੋਂ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ। ਬੀਐੱਸਐੱਫ ਵੱਲੋਂ ਡ੍ਰੋਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡ੍ਰੋਨ ਬਰਾਮਦ ਕਰਨ ਤੋਂ ਬਾਅਦ ਬੀਐੱਸਐੱਫ ਤੇ ਜਵਾਨਾਂ ਵੱਲੋਂ ਇਲਾਕੇ ਵਿੱਚ ਬਰੀਕੀ ਨਾਲ ਸਰਚ ਅਭਿਆਨ ਚਲਾਇਆ ਹੋਇਆ ਹੈ।