ਮੇਜਰ ਜਨਰਲ ਐੱਮਐੱਸ ਸਬਰਵਾਲ ਵੱਲੋਂ ਪਰਮਿੰਦਰ ਸਿੰਘ ਸੈਣੀ ਦੀਆਂ ਨਿਰਸਵਾਰਥ ਸੇਵਾਵਾਂ ਲਈ ਸਨਮਾਨ ਮੇਜਰ ਜਨਰਲ ਐੱਮਐੱਸ ਸਬਰਵਾਲ ਵੱਲੋਂ ਪਰਮਿੰਦਰ ਸਿੰਘ ਸੈਣੀ ਦੀਆਂ ਨਿਰਸਵਾਰਥ ਸੇਵਾਵਾਂ ਲਈ ਸਨਮਾਨ
Publish Date: Mon, 09 Nov 2026 04:30 PM (IST)
Updated Date: Mon, 09 Nov 2026 04:32 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਵਿਖੇ ਆਯੋਜਿਤ ਆਰਮੀ ਭਰਤੀ ਰੈਲੀ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪਰਮਿੰਦਰ ਸਿੰਘ ਸੈਣੀ, ਸਟੇਟ ਐਵਾਰਡੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ (ਰਿ.)-ਕਮ-ਸਕੱਤਰ, ਸਮਰਪਣ ਸੁਸਾਇਟੀ ਗੁਰਦਾਸਪੁਰ ਦੀਆਂ ਸ਼ਾਨਦਾਰ ਸੇਵਾਵਾਂ ਦੀ ਭਾਰਤੀ ਫੌਜ ਵੱਲੋਂ ਵਿਸ਼ੇਸ਼ ਸ਼ਲਾਘਾ ਕੀਤੀ ਗਈ ਹੈ। ਮੇਜਰ ਜਨਰਲ ਐੱਮਐੱਸ ਸਬਰਵਾਲ ਸੈਨਾ ਮੈਡਲ ਹੈੱਡਕੁਆਰਟਰਜ਼ ਰਿਕਰੂਟਿੰਗ ਜ਼ੋਨ, ਜਲੰਧਰ ਕੈਂਟ ਵੱਲੋਂ ਪਰਮਿੰਦਰ ਸਿੰਘ ਸੈਣੀ ਦੇ ਨਾਮ ਇੱਕ ਵਿਸ਼ੇਸ਼ ਪ੍ਰਸ਼ੰਸਾ ਪੱਤਰ ਜਾਰੀ ਕਰਕੇ ਉਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਅਤੇ ਸ਼ਲਾਘਾਯੋਗ ਯਤਨਾਂ ਲਈ ਦਿਲੋਂ ਧੰਨਵਾਦ ਅਤੇ ਪ੍ਰਸ਼ੰਸਾ ਪ੍ਰਗਟ ਕੀਤੀ ਗਈ। ਇਹ ਮਾਣਮੱਤਾ ਪ੍ਰਸ਼ੰਸਾ ਪੱਤਰ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਵੱਲੋਂ ਸ੍ਰੀ ਪਰਮਿੰਦਰ ਸਿੰਘ ਸੈਣੀ ਨੂੰ ਸੌਂਪਿਆ ਗਿਆ। ਆਪਣੇ ਪ੍ਰਸ਼ੰਸਾ ਪੱਤਰ ਵਿੱਚ ਮੇਜਰ ਜਨਰਲ ਐਮ.ਐੱਸ. ਸਬਰਵਾਲ ਨੇ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ ਪਰਮਿੰਦਰ ਸਿੰਘ ਸੈਣੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਲਾਮਬੰਦ ਕਰਕੇ ਭਰਤੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਲਈ ਲਗਾਤਾਰ ਨੌਂ ਦਿਨ ਰਿਹਾਇਸ਼, ਖਾਣ-ਪੀਣ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਵੀ ਪਰਮਿੰਦਰ ਸਿੰਘ ਸੈਣੀ ਦੇ ਇਸ ਉਪਰਾਲੇ ਨੂੰ ਸਮਾਜ ਅਤੇ ਨੌਜਵਾਨਾਂ ਦੀ ਭਲਾਈ ਲਈ ਇੱਕ ਪ੍ਰੇਰਨਾਦਾਇਕ ਉਦਾਹਰਨ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਅੱਗੇ ਆਉਣ ਵਾਸਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਭਾਰਤੀ ਫੌਜ ਦਰਮਿਆਨ ਬਿਹਤਰ ਤਾਲਮੇਲ ਨੂੰ ਵੀ ਮਜ਼ਬੂਤ ਕਰਦੇ ਹਨ।