- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐੱਸ.ਐੱਫ. ਨੂੰ ਮਿਲੀ ਇਤਲਾਹ ਅਤੇ ਡਰੋਨ ਐਕਟੀਵਿਟੀ ਨੂੰ ਲੈ ਕੇ ਸਰਚ ਬਿਆਨ ਚਲਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਸਕਰੀ ਦੇ ਖੇਤਾਂ ’ਚੋਂ ਇੱਕ ਲਿਫਾਫੇ ’ਚ ਪੈਕ ਹੋਏ ਤਿੰਨ ਪਿਸਤੌਲ, 6 ਮੈਗਜ਼ੀਨ, 50 ਗੋਲੀਆਂ ਅਤੇ ਇਕ ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ। ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਪੰਜਾਬ ਪੁਲਿਸ ਅਤੇ ਬੀਐੱਸਐੱਫ਼ (BSF) ਨੇ ਨਾਕਾਮ ਕਰ ਦਿੱਤਾ ਹੈ। ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਤੈਨਾਤ ਬੀ.ਐੱਸ.ਐੱਫ. 27 ਬਟਾਲੀਅਨ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝੇ ਸਰਚ ਬਿਆਨ ਦੌਰਾਨ ਸਰਹੱਦੀ ਪਿੰਡ ਸ਼ਕਰੀ ਦੇ ਖੇਤਾਂ ਵਿੱਚੋਂ ਤਿੰਨ ਪਿਸਤੌਲ, 6 ਮੈਗਜ਼ੀਨ, 50 ਗੋਲੀਆਂ ਅਤੇ ਇਕ ਕਿਲੋ 900 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ।
ਇਸ ਦੌਰਾਨ ਸੁਰੱਖਿਆ ਬਲਾਂ ਨੂੰ ਖੇਤਾਂ ਵਿੱਚੋਂ ਇੱਕ ਲਿਫ਼ਾਫ਼ਾ ਮਿਲਿਆ। ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚ ਸ਼ੱਕੀ ਵਸਤੂਆਂ ਰੱਖੀਆਂ ਹੋਈਆਂ ਸਨ। ਦੇਖਣ ਤੋਂ ਸਾਫ਼ ਸੀ ਕਿ ਇਨ੍ਹਾਂ ਨੂੰ ਡਰੋਨ ਰਾਹੀਂ ਹੇਠਾਂ ਸੁੱਟਿਆ ਗਿਆ ਹੈ। ਜ਼ਬਤ ਕੀਤੀ ਗਈ ਸਮੱਗਰੀ:
ਤਿੰਨ ਪਿਸਤੌਲ
ਛੇ ਮੈਗਜ਼ੀਨ
ਪੰਜਾਹ ਗੋਲੀਆਂ
ਲਗਭਗ ਇੱਕ ਕਿੱਲੋ ਨੌਂ ਸੌ ਗ੍ਰਾਮ ਹੈਰੋਇਨ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦ ਪਾਰ ਤੋਂ ਤਸਕਰਾਂ ਵੱਲੋਂ ਇਸ ਤਰ੍ਹਾਂ ਦੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਚੌਕਸ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ ਹੈ। ਇਸ ਸਬੰਧੀ ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਪੂਰੇ ਮਾਮਲੇ ਦੀ ਬਹੁਤ ਹੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਚਿਹਰਿਆਂ ਨੂੰ ਵੀ ਬੇਨਕਾਬ ਕੀਤਾ ਜਾ ਸਕੇ।