ਤਿੱਬੜ ਦੇ ਵਸਨੀਕਾਂ ਨੂੰ ਸੀਵਰੇਜ ਦੀ ਵੱਡੀ ਸਹੂਲਤ, 27.37 ਕਰੋੜ ਨਾਲ ਵਿਛਾਈ ਜਾਵੇਗੀ 19 ਕਿਲੋਮੀਟਰ ਪਾਈਪ ਲਾਈਨ ਤਿੱਬੜ ਦੇ ਵਸਨੀਕਾਂ ਨੂੰ ਸੀਵਰੇਜ ਦੀ ਵੱਡੀ ਸਹੂਲਤ, 27.37 ਕਰੋੜ ਰੁਪਏ ਨਾਲ ਵਿਛਾਈ ਜਾਵੇਗੀ 19 ਕਿਲੋਮੀਟਰ ਪਾਈਪ ਲਾਈਨ
Publish Date: Wed, 18 Nov 2026 05:22 PM (IST)
Updated Date: Thu, 19 Nov 2026 04:04 AM (IST)
-10,600 ਲੋਕਾਂ ਨੂੰ ਮਿਲੇਗਾ ਲਾਭ, 18 ਮਹੀਨਿਆਂ ’ਚ ਮੁਕੰਮਲ ਹੋਵੇਗਾ ਪ੍ਰਾਜੈਕਟ, 1.5 ਐਮਐਲਡੀ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਬਣੇਗਾ - ਮਾਨ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ : ਕੈਬਨਿਟ ਮੰਤਰੀ ਮੁੰਡੀਆਂ ਜੀਆਰਪੀ- ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਸਨਮਾਨਿਤ ਕਰਦੇ ਹੋਏ ਰਮਨ ਬਹਿਲ, ਟਰੱਸਟ ਚੇਅਰਮੈਨ ਰਾਜੀਵ ਸ਼ਰਮਾ ਤੇ ਹੋਰ। ਜੀਆਰਪੀ- ਗੁਰਦਾਸਪੁਰ ਦੇ ਤਿੱਬੜ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਮਨ ਬਹਿਲ। ਜੀਆਰਪੀ- ਤਿੱਬੜ ਵਿਖੇ ਇੱਕਤਰ ਸਰੋਤਿਆਂ ਦਾ ਵਿਸ਼ਾਲ ਇਕੱਠ। ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਿੱਬੜ ਵਿਖੇ 27.37 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਸਕੀਮ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਸ੍ਰਮਨ ਬਹਿਲ, ਪ੍ਰਬੰਧਕੀ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਰਾਮਵੀਰ (ਮੁੱਖ ਇੰਜੀਨੀਅਰ (ਉੱਤਰ) ਇੰਜੀ. ਰਾਜੇਸ਼ ਖੋਸਲਾ, ਐੱਸਈ ਅਨੁਜ ਸ਼ਰਮਾ, ਵਿਭਾਗ ਦੇ ਹੋਰ ਉੱਚ ਅਧਿਕਾਰੀ, ਪਿੰਡ ਦੀ ਪੰਚਾਇਤ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਭਾਰੀ ਗਿਣਤੀ ’ਚ ਪਿੰਡ ਤਿੱਬੜ ’ਚ ਇੱਕੱਠੇ ਹੋਂਏ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੀਮ ਤਹਿਤ ਪਿੰਡ ਵਿੱਚ ਕੁੱਲ 19 ਕਿਲੋਮੀਟਰ ਲੰਬੀ ਸੀਵਰੇਜ ਪਾਈਪਲਾਈਨ ਵਿਛਾਈ ਜਾਵੇਗੀ ਅਤੇ 1.5 ਐੱਮਐੱਲਡੀ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇਗਾ, ਜਿਸ ਨੂੰ 18 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੀਵਰ ਪਾਉਣ ਸਮੇਂ ਵਾਟਰ ਸਪਲਾਈ ਦੀ ਪਾਈਪ ਲਾਈਨ ਟੁੱਟਣ ਕਾਰਣ ਉਸ ਦੀ ਥਾਂ ਤੇ ਲਗਭਗ 11 ਕਿਲੋਮੀਟਰ ਵਾਟਰ ਸਪਲਾਈ ਦੀ ਨਵੀਂ ਪਾਈਪ ਲਾਈਨ ਵੀ ਪਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਤਿੱਬੜ ਦੇ ਲਗਭਗ 1500 ਘਰਾਂ ਤੇ 10,600 ਦੀ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਇਸ ਨਾਲ ਵਸਨੀਕਾਂ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ, ਪਿੰਡ ਵਿੱਚ ਸਾਫ਼-ਸਫਾਈ ਦਾ ਮਿਆਰ ਹੋਰ ਉੱਚਾ ਹੋਵੇਗਾ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇਗਾ। ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਗੰਦੇ ਪਾਣੀ ਨੂੰ ਸਾਫ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ, ਜਿਸ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੀ ਵੱਡਾ ਯੋਗਦਾਨ ਪਵੇਗਾ। ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਵਿੱਚ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਦੀ ਸ਼ਾਲਾਘਾ ਕਰਦਿਆ ਕਿਹਾ ਕਿ ਰਮਨ ਬਹਿਲ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਲੋਕਪੱਖੀ ਕਾਰਜਾਂ ਲਈ ਯਤਨਸ਼ੀਲ ਰਹਿੰਦੇ ਹਨ, ਜੋ ਮਾਣ ਵਾਲੀ ਗੱਲ ਹੈ। ਇਸ ਮੌਕੇ ਉਨ੍ਹਾਂ ਵਲੋਂ ਸੈਣੀ ਸਮਾਜ ਵਲੋਂ ਗੁਰਦਾਸਪੁਰ ਵਿਖੇ ਉਸਾਰੀ ਗਈ ਧਰਮਸ਼ਾਲਾ ਦੇ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਵੱਡੇ ਪ੍ਰੋਜੈਕਟ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਅਤੇ ਉੱਚ ਗੁਣਵਤਾ ਨਾਲ ਮੁਕੰਮਲ ਕੀਤਾ ਜਾਵੇਗਾ। ਰਮਨ ਬਹਿਲ ਨੇ ਅੱਗੇ ਕਿਹਾ ਕਿ ਅੱਜ ਖੁਸ਼ੀਆਂ ਵਾਲਾ ਦਿਨ ਹੈ ਅਤੇ ਤਿੱਬੜ ਵਾਸੀਆਂ ਦੀ ਸਹੂਲਤ ਲਈ ਵੱਡਅਕਾਰੀ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਿੱਬੜ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਤਿੱਬੜ ਪਿੰਡ ਨੂੰ ਸ਼ਹਿਰ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਤੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦੀਆਂ ਜ਼ਰੂਰਤਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਰਣਜੀਤ ਸਿੰਘ ਰਾਣਾ, ਚੇਅਰਮੈਨ ਗਗਨਦੀਪ ਸਿੰਘ, ਚੇਅਰਮੈਨ ਮੁਖਦੇਵ ਸਿੰਘ, ਆਕਸੀਜਨ ਵਿਜੇ ਕੁਮਾਰ, ਐੱਸਡੀਓ ਕੰਵਰਜੀਤ ਰੱਤੜਾ, ਜਤਿੰਦਰ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ, ਪੀਟਰ ਮੱਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਐੱਨਆਰਆਈ ਮਨਜੀਤ ਸਿੰਘ ਬੱਬੂ, ਸਨਾਤਨ ਸੇਵਾ ਸੰਮਤੀ ਜ਼ਿਲ੍ਹਾ ਪ੍ਰਧਾਨ ਗਗਨ ਮਹਾਜਨ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਬਲਾਕ ਪ੍ਰਧਾਨ ਰੁਪੇਸ਼ ਕੁਮਾਰ, ਆਸ਼ਾ ਰਾਣੀ ਮਹਿਲਾ ਮੰਡਲ ਪ੍ਰਧਾਨ, ਸਰਪੰਚ ਰਣਜੀਤ ਸਿੰਘ, ਸਮਾਜ ਸੇਵੀ ਜਨਕ ਰਾਜ, ਪਿੰਡਾਂ ਦੇ ਪੰਚ-ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।