ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਪਿੰਡ ਮੁਸਤਫਾਪੁਰ 'ਚ ਵਾਲਮੀਕਿ ਜੈਅੰਤੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਸੰਬੋਧਨ ਕੀਤਾ ਤੇ ਪਿੰਡ ਵਾਸੀਆਂ ਨੂੰ ਵਾਲਮੀਕਿ ਦੇ ਜਨਮ ਦਿਹਾੜੇ ਮੌਕੇ ਵਧਾਈਆਂ ਦਿੱਤੀਆਂ। ਇਸ ਮੌਕੇ ਪਿੰਡ ਮੁਸਤਫਾਪੁਰ ਦੇ ਸਰਪੰਚ ਤੇ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੇਜਰ ਸਿੰਘ ਿਢੱਲੋਂ ਦਾ ਪਿੰਡ ਵਾਸੀਆਂ ਵੱਲੋਂ ਵਾਲਮੀਕਿ ਤਸਵੀਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਾਟ ਮਹਾਂ ਸਭਾ ਦੇ ਮੀਤ ਪ੍ਰਧਾਨ ਮੇਜਰ ਸਿੰਘ ਿਢੱਲੋਂ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡ ਮੁਸਤਫਾਪੁਰ ਦੇ ਵਾਸੀਆਂ ਨੂੰ ਆਨਲਾਈਨ ਵਾਲਮੀਕਿ ਜੈਅੰਤੀ ਮੌਕੇ ਵਧਾਈ ਦੇਣ ਉਪਰੰਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਮੇਜਰ ਸਿੰਘ ਿਢੱਲੋਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐੱਸਸੀ ਵਿਦਿਆਰਥੀਆਂ ਦੀ ਮੈਟਿ੍ਕ ਸਕਾਲਰਸ਼ਿਪ ਸ਼ੁਰੂ ਕਰਨ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਚੱਲ ਰਿਹਾ ਹੈ। ਬਾਬਾ ਕੁਲਦੀਪ ਸਿੰਘ, ਬਾਪੂ ਬਚਨ ਸਿੰਘ, ਨਰਿੰਦਰਪਾਲ ਸਿੰਘ ਿਢੱਲੋਂ, ਭੁਪਿੰਦਰ ਸਿੰਘ ਮਿੰਟਾ, ਚੇਅਰਮੈਨ ਗੁਰਦੀਪ ਸਿੰਘ, ਮੈਂਬਰ ਪੰਚਾਇਤ ਬਲਦੇਵ ਸਿੰਘ, ਮੈਂਬਰ ਪੰਚਾਇਤ ਕੁਲਦੀਪ ਸਿੰਘ, ਤਰਸੇਮ ਸਿੰਘ, ਕਸ਼ਮੀਰ ਸਿੰਘ, ਸੈਕਟਰੀ ਸੁਖਵਿੰਦਰ ਸਿੰਘ, ਏਐੱਸਆਈ ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਸੈਕਟਰੀ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।