- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਛਪਾਲ ਸਿੰਘ ਵਾਸੀ ਸਵਾਈ ਰਾਏ ਨੇ ਦੱਸਿਆ ਕਿ ਉਹ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਕੰਮ ਕਰਦਾ ਹੈ। ਉਹ ਟੋਟਾ ਮੋੜ ਵਿਖੇ ਕਿਰਾਏ 'ਤੇ ਦੁਕਾਨ ਲੈ ਕੇ ਰਹਿ ਰਿਹਾ ਹੈ। ਮੁਲਜ਼ਮਾਂ ਨੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਹਮਲੇ ਦਾ ਕਾਰਨ ਪੈਸਿਆਂ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਪਿੰਡ ਟੋਟਾ ਮੋੜ ਵਿੱਚ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ਕਾਰਨ ਕੁਝ ਲੋਕਾਂ ਨੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਦੋਰਾਂਗਲਾ ਦੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਰਛਪਾਲ ਸਿੰਘ ਵਾਸੀ ਸਵਾਈ ਰਾਏ ਨੇ ਦੱਸਿਆ ਕਿ ਉਹ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਕੰਮ ਕਰਦਾ ਹੈ। ਉਹ ਟੋਟਾ ਮੋੜ ਵਿਖੇ ਕਿਰਾਏ 'ਤੇ ਦੁਕਾਨ ਲੈ ਕੇ ਰਹਿ ਰਿਹਾ ਹੈ। ਮੁਲਜ਼ਮਾਂ ਨੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਹਮਲੇ ਦਾ ਕਾਰਨ ਪੈਸਿਆਂ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਗੁਰਪ੍ਰੀਤ ਸਿੰਘ, ਵਿਕਰਮ ਸਿੰਘ ਵਾਸੀ ਨਵਾਂ ਹਸਤਾ, ਬਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਵਾਸੀ ਹਸਤਾ ਕਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।