- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਨੇਜਰ ਅਤਰ ਸਿੰਘ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਮਿਲੀ ਜ਼ਿੰਮੇਵਾਰੀ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਆਮ ਆਦਮੀ ਪਾਰਟੀ ਵੱਲੋਂ ਮੈਨੇਜਰ ਅਤਰ ਸਿੰਘ ਨੂੰ ਪਾਰਟੀ ਵਿੱਚ ਜ਼ਿਲ੍ਹੇ ਦੇ ਵਾਈਸ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜ਼ਿਆ ਹੈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੈਨੇਜਰ ਅਤਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਿਸ਼ੇਸ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ, ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਹਮੇਸ਼ਾ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜ਼ਿਆ ਗਿਆ ਹੈ। ਉਨ੍ਹਾਂ ਮੈਨੇਜਰ ਅਤਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਹਿੱਤ ਵਿੱਚ ਕੰਮ ਕੀਤਾ ਹੈ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਮੈਨੇਜਰ ਅਤਰ ਸਿੰਘ ਡੋਰ ਟੂ ਡੋਰ ਮੁਹਿੰਮ ਦੇ ਜਰੀਏ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਰਹੇ ਹਨ। ਨਵ-ਨਿਯੁਕਤ ਜ਼ਿਲ੍ਹਾ ਵਾਈਸ ਪ੍ਰਧਾਨ ਮੈਨੇਜਰ ਅਤਰ ਸਿੰਘ ਨੇ, ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਖਾਸਕਰਕੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਿਹਨਤ ਨਾਲ ਘਰ-ਘਰ ਪਹੁੰਚਾਉਣਗੇ ਅਤੇ ਸਾਥੀਆਂ ਨਾਲ ਤਾਲਮੇਲ ਕਰਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।