ਰੰਗੜ ਨੰਗਲ ਨੇ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ ਮਨਦੀਪ ਰੰਗੜ ਨੰਗਲ ਨੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ ਅਤੇ ਕੀਤਾ ਵਿਚਾਰ ਵਟਾਂਦਰਾ
Publish Date: Sat, 10 Oct 2026 05:09 PM (IST)
Updated Date: Sat, 10 Oct 2026 05:11 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ-ਨੰਗਲ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਮਨਦੀਪ ਰੰਗੜ ਨੰਗਲ ਨੇ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਉਨ੍ਹਾਂ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸਾਬਕਾ ਕੈਬਨਿਟ ਮੰਤਰੀ ਸੁਖ ਸਾਕਾਰੀਆ, ਭਗਵੰਤਪਾਲ ਸਿੰਘ ਸੱਚਰ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਮਨਦੀਪ ਸਿੰਘ ਰੰਗੜ ਨੰਗਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਲਈ ਦੇ ਮੱਦੇਨਜ਼ਰ ਪਾਰਟੀ ਦੀ ਭੂਮਿਕਾ ਵਰਗੇ ਮੁੱਦਿਆਂ ਨੂੰ ਲੈ ਕੇ ਪਰਗਟ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪਰਗਟ ਸਿੰਘ ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਆਹਿਮ ਜ਼ਿਮੇਵਾਰੀ ਸੌਪੀ ਗਈ ਹੈ, ਜੋ ਕਿ ਸ਼ਲਾਘਾਯੋਗ ਕਾਰਜ ਹੈ। ਮਨਦੀਪ ਰੰਗੜ ਨੰਗਲ ਨੇ ਅੱਗੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਵੀਂ ਜਿੰਮੇਵਾਰੀ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਸੀਨੀਅਰ ਤੇ ਹਲਕਾ ਪੱਧਰ ਦੇ ਆਗੂਆਂ ਤੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਨਾਲ ਲੈਕੇ ਚੱਲਣਾ ਜ਼ਰੂਰੀ ਹੈ, ਜਿਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਸਾਹਿਬ ਸਿੰਘ ਮੰਡ, ਲਖਵਿੰਦਰ ਸਿੰਘ ਢੰਡੇ ਬਲਾਕ ਪ੍ਰਧਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਹਰਮਨਦੀਪ ਸਿੰਘ ਰਿਆੜ ਯੂਥ ਯੂਥ ਪ੍ਰਧਾਨ ਗੁਰਦਾਸਪੁਰ, ਡਾ. ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਕੋਆਰਡੀਨੇਟਰ ਮਨਜੀਤ ਸਿੰਘ ਚੀਮਾ, ਰਣਜੀਤ ਸਿੰਘ ਵੈਰੋਨੰਗਲ, ਕੈਪਟਨ ਨੱਥਾ ਸਿੰਘ, ਕਸ਼ਮੀਰ ਸਿੰਘ ਨੱਤ, ਰਣਧੀਰ ਸਿੰਘ ਹੀਰਾ, ਬਚਿੱਤਰ ਸਿੰਘ ਜਾਲੀਆਂ, ਜਗਜੀਤ ਸਿੰਘ ਅੰਮੋਨੰਗਲ, ਅਵਤਾਰ ਸਿੰਘ ਗਿੱਲ ਜ਼ਿਲ੍ਹਾ ਜਨਰਲ ਸਕੱਤਰ, ਰਮੇਸ਼ਦੀਪ ਸਿੰਘ, ਮਨਮੀਤ ਸਿੰਘ ਨੱਤ ਬਲਾਕ ਪ੍ਰਧਾਨ, ਡਾ. ਹਰਤੇਜ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।