ਸੁਖਦੇਵ ਸਿੰਘ, ਬਟਾਲਾ : ਮਨਦੀਪ ਸਿੰਘ ਰੰਗੜ ਨੰਗਲ ਦਾ ਚੇਅਰਮੈਨ ਬਣਨ 'ਤੇ ਹਲਕਾ ਦੇ ਵੱਖ-ਵੱਖ ਪਿੰਡਾਂ 'ਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬਾਸਰਪੁਰ 'ਚ ਕਾਂਗਰਸ ਵਰਕਰਾਂ ਵੱਲੋਂ ਜਸਬੀਰ ਸਿੰਘ ਦੇ ਗ੍ਹਿ ਵਿਖੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸਸੀ ਵਿੰਗ ਦਾ ਚੇਅਰਮੈਨ ਬਣਨ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਬਣਾਇਆ ਹੈ ਤੇ ਦੇਸ਼ ਨੂੰ ਸਵੈ ਨਿਰਭਰ ਬਣਾਉਂਦੀਆਂ ਤਰੱਕੀ ਵੱਲ ਤੋਰਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਵੱਲੋਂ ਕੱਢੀ ਗਈ ਭਾਰਤ ਜੋੜੋ ਯਾਤਰਾ ਨਾਲ ਸਮੁੱਚੇ ਦੇਸ਼ 'ਚ ਏਕਤਾ ਦਾ ਸੁਨੇਹਾ ਗਿਆ ਹੈ ਤੇ ਕਾਂਗਰਸ ਪਾਰਟੀ ਨੂੰ ਵੱਡੇ ਪੱਧਰ 'ਤੇ ਕਾਫੀ ਮਜ਼ਬੂਤੀ ਮਿਲੀ। ਉਨ੍ਹਾਂ ਕਿਹਾ ਕਿ ਬਦਲਾਅ ਲਿਆਉਣ 'ਤੇ ਸੂਬੇ ਨੂੰ ਰੰਗਲਾ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸੱਤਾਂ 'ਚ ਆਉਣ ਤੋਂ ਇਕ ਸਾਲ ਵਿਚ ਹੀ ਸੂਬੇ ਸਭ ਤੋਂ ਮਾੜੇ ਦੌਰ ਤੋਂ ਲੰਘ ਰਿਹਾ ਹੈ। ਲੁੱਟਾਂ-ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ। ਇਸ ਮੌਕੇ ਬੇਵੀ ਸਰਪੰਚ ਬਾਸਰਪੁਰ, ਹਰਪ੍ਰਰੀਤ ਸਿੰਘ, ਕੁਲਬੀਰ ਸਿੰਘ ਪੰਚ, ਨਰਿੰਦਰ ਕੌਰ ਪੰਚ, ਜਸਪਾਲ ਕੌਰ ਪੰਚ, ਜਗਦੀਸ਼ ਸਿੰਘ, ਰਣਜੀਤ ਕੌਰ, ਜੋਗਾ ਸਿੰਘ, ਧੰਨਾ ਸਿੰਘ, ਜਸਬੀਰ ਸਿੰਘ, ਲਵਜੀਤ ਸੰਗਰਾਵਾਂ ਆਦਿ ਹਾਜ਼ਰ ਸਨ।