ਮਨਜੀਤ ਹੰਸਪਾਲ ਵਲੋਂ ਏਆਈਸੀਸੀ ਦੇ ਜਨਰਲ ਸਕੱਤਰ ਵੇਣੂ ਗੋਪਾਲ ਨਾਲ ਮੁਲਾਕਾਤ ਮਨਜੀਤ ਹੰਸਪਾਲ ਵਲੋਂ ਏਆਈਸੀਸੀ ਦੇ ਜਨਰਲ ਸਕੱਤਰ ਵੇਣੂ ਗੋਪਾਲ ਨਾਲ ਮੁਲਾਕਾਤ
Publish Date: Sun, 02 Aug 2026 07:17 PM (IST)
Updated Date: Mon, 03 Aug 2026 04:08 AM (IST)
ਫੋਟੋ: 02ਬੀਟੀਐਲ04 ਜਨਰਲ ਸਕੱਤਰ ਵੇਣੂ ਗੋਪਾਲ ਨੂੰ ਮਿਲਣ ਮੌਕੇ ਜਾਣਕਾਰੀ ਦਿੰਦੇ ਹੋਏ ਮਨਜੀਤ ਹੰਸਪਾਲ, ਨਾਲ ਹਲ ਹੋਰ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਅੱਜ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਹੰਸਪਾਲ ਵਲੋਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੇਣੂ ਗੋਪਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਨਜੀਤ ਸਿੰਘ ਹੰਸਪਾਲ ਨੇ ਵੇਣੂ ਗੋਪਾਲ ਨੂੰ ਹਲਕਾ ਬਟਾਲਾ ’ਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਪੰਜਾਬ ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਅਹਿਮ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਹੰਸਪਾਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਵੇਣੂ ਗੋਪਾਲ ਨਾਲ ਮੁਲਾਕਾਤ ਕਰਕੇ ਉੁਨ੍ਹਾਂ ਨੂੰ ਬਟਾਲਾ ’ਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਉਨ੍ਹਾਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਵੇਣੂ ਗੋਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਵਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ’ਚ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੇ ਦਿਨੋ ਦਿਨ ਵੱਧ ਰਹੇ ਗ੍ਰਾਫ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਗਈ ਹੈ ਅਤੇ ਉਨ੍ਹਾਂ ਵਲੋਂ ਬੋਖਲਾਹਟ ’ਚ ਆ ਕੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਪ੍ਰਤੀ ਗੁੰਮਰਾਹ ਕੀਤਾ ਜਾ ਰਿਹਾ ਹੈ, ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਗੱਲਾਂ ’ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਦੇ ਆਗੂਆਂ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਆਪਣਾ ਫੈਸਲਾ ਸੁਣਾਉਣਗੇ ਅਤੇ ਇਨ੍ਹਾਂ ਚੋਣਾਂ ’ਚ ਕਾਂਗਰਸ ਪਾਰਟੀ ਜਿੱਤ ਦਾ ਝੰਡਾ ਲਹਿਰਾਏਗੀ।