ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਾਨੌਰ ਵਿਖੇ ਗਣਤੰਤਰ ਦਿਵਸ ਸਮਾਗਮ ਮੌਕੇ ਨਰਸ ਮਨਜੀਤ ਕੌਰ ਰਜਾਦਾ ਦਾ ਤਹਿਸੀਲਦਾਰ ਨਵਕੀਰਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਨਵਕੀਰਤ ਸਿੰਘ ਰੰਧਾਵਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਕੋਰੋਨਾ ਯੋਧਿਆਂ ਵਜੋਂ ਜਾਣੇ ਜਾਂਦੇ ਸਿਹਤ ਕਰਮਚਾਰੀਆਂ ਵੱਲੋਂ ਮਹਾਮਾਰੀ 'ਚ ਵੱਧ ਚੜ੍ਹ ਕੇ ਯੋਗਦਾਨ ਪਾਇਆ। ਇਸ ਮੌਕੇ ਐੱਸਐੱਮਓ ਲਖਵਿੰਦਰ ਸਿੰਘ ਅਠਵਾਲ, ਹਰਮਿੰਦਰਪਾਲ ਸਿੰਘ ਗਿੱਲ ਬਲਾਕ ਖੇਤੀਬਾੜੀ ਅਫਸਰ, ਸਨੇਹ ਲਤਾ ਚੇਅਰਪਰਸਨ ਬਲਾਕ ਸੰਮਤੀ ਕਲਾਨੌਰ ,ਲੈਕਚਰਾਰ ਤੇ ਉੱਘੇ ਕਵੀ ਗੁਰਮੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
ਗਣਤੰਤਰ ਦਿਵਸ ਮੌਕੇ ਨਰਸ ਮਨਜੀਤ ਕੌਰ ਸਨਮਾਨੇ
Publish Date:Wed, 27 Jan 2021 05:35 PM (IST)

