- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਦੇ ਮਨਰਾਜ ਸਿੰਘ ਨੇ ਫੈਂਨਸਿੰਗ ਵਿੱਚ ਦੋਹਰਾ ਗੋਲਡ ਮੈਡਲ ਜਿੱਤਿਆ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਦੇ ਹੋਣਹਾਰ ਖਿਡਾਰੀ ਮਨਰਾਜ ਸਿੰਘ ਨੇ ਅੰਤਰ-ਜ਼ਿਲ੍ਹਾ ਸਕੂਲ ਖੇਡਾਂ, ਖਮਾਣੋਂ (ਫਤਿਹਗੜ੍ਹ ਸਾਹਿਬ) ਵਿੱਚ ਫੈਂਨਸਿੰਗ ਦੇ ਸੈਬਰ ਇਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕੀਤਾ। ਇਸ ਦੇ ਨਾਲ ਹੀ ਮਨਰਾਜ ਸਿੰਘ ਨੇ ਟੀਮ ਮੁਕਾਬਲੇ ਵਿੱਚ ਵੀ ਗੋਲਡ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਉਪਲਬਧੀ ਦੇ ਆਧਾਰ ’ਤੇ ਨੈਸ਼ਨਲ ਸਕੂਲ ਗੇਮਜ਼ ਲਈ ਚੋਣ ਹੋਈ ਹੈ।
ਚੇਅਰਪਰਸਨ ਦਲਜੀਤ ਕੌਰ ਨੇ ਮਨਰਾਜ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਦੀ ਇਹ ਪ੍ਰਾਪਤੀ ਪੂਰੇ ਸਕੂਲ ਪਰਿਵਾਰ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜਿੱਤ ਲਈ ਲਗਾਤਾਰ ਮਿਹਨਤ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਗਿੱਲ ਨੇ ਕਿਹਾ ਕਿ ਮਨਰਾਜ ਸਿੰਘ ਵੱਲੋਂ ਵਿਅਕਤੀਗਤ ਅਤੇ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣਾ ਉਸ ਦੀ ਬੇਮਿਸਾਲ ਖੇਡ ਸਮਰੱਥਾ ਅਤੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਸਕੂਲ ਗੇਮਜ਼ ਲਈ ਚੋਣ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਵਿਦਿਆਰਥੀ ਨੇ ਜ਼ਿਲ੍ਹਾ ਅਤੇ ਅੰਤਰ-ਜ਼ਿਲ੍ਹਾ ਪੱਧਰ ਤੋਂ ਅੱਗੇ ਵਧਦਿਆਂ ਰਾਸ਼ਟਰੀ ਪੱਧਰ ਵੱਲ ਕਦਮ ਵਧਾਇਆ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਮਨਰਾਜ ਸਿੰਘ ਦੀ ਇਹ ਉਪਲਬਧੀ ਸਕੂਲ ਦੇ ਸਮੂਹ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇੱਕ ਖਿਡਾਰੀ ਲਈ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਜਿੱਤਣ ਦੇ ਨਾਲ ਟੀਮ ਮੁਕਾਬਲੇ ਵਿੱਚ ਵੀ ਸੋਨ ਤਮਗਾ ਹਾਸਲ ਕਰਨਾ ਵਿਸ਼ੇਸ਼ ਪ੍ਰਾਪਤੀ ਹੈ। ਉਨ੍ਹਾਂ ਨੇ ਮਨਰਾਜ ਦੀ ਨਿਰੰਤਰ ਮਿਹਨਤ ਦੀ ਸ਼ਲਾਘਾ ਕਰਦਿਆਂ ਨੈਸ਼ਨਲ ਸਕੂਲ ਗੇਮਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।